ਮਾਮਲਾ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈਆਂ ਚਾਰ ਮੌਤਾਂ ਦਾ
ਮਾਮਲਾ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈਆਂ ਚਾਰ ਮੌਤਾਂ ਦਾ
ਨਵਜੋਤ ਸਿੰਘ ਸਿੱਧੂ ਪਹੁੰਚੇ ਪਿੰਡ ਫੂਲੜਾ, ਕਿਹਾ ਪੁਲਿਸ ਦੀ ਮੌਜੂਦਗੀ ਵਿਚ ਚਲੀਆਂ ਗੋਲੀਆਂ
ਹਰਚੋਵਾਲ 5 ਅਪ੍ਰੈਲ (ਗੁਰਪ੍ਰੀਤ ਸਿੰਘ): ਬੀਤੇ ਕਲ ਨਜ਼ਦੀਕੀ ਪਿੰਡ ਫੂਲੜਾ ਦੇ ਅੰਦਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਸਰਪੰਚ ਦੇ ਪਤੀ ਸਮੇਤ ਚਾਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਅੱਜ ਪਿੰਡ ਫੂਲੜਾ ਨਵਜੋਤ ਸਿੰਘ ਸਿੱਧੂ ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਉਨ੍ਹਾਂ ਦੇ ਨਾਲ ਅਸ਼ਵਨੀ ਸੇਖੜੀ ਜਿਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਪ੍ਰਵਾਰਾਂ ਦੇ ਨਾਲ ਦੁੱਖ ਜ਼ਾਹਿਰ ਕੀਤਾ |
ਦਸ ਦੇਈਏ ਕਿ ਪਿੰਡ ਫੁੱਲੜੇ ਦੇ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਆਹਮੋ ਸਾਹਮਣੇ ਦੋ ਧਿਰਾਂ ਦੌਰਾਨ ਚੱਲੀਆਂ ਗੋਲੀਆਂ ਦੌਰਾਨ ਸਰਪੰਚ ਦੇ ਪਤੀ ਸੁਖਰਾਜ ਸਿੰਘ ਉਰਫ਼ ਸੁੱਖਾ ਪੁੱਤਰ ਚਰਨ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਹੰਸਾ ਸਿੰਘ ਜੈਮਲ ਸਿੰਘ ਪੁੱਤਰ ਤੇਜਾ ਸਿੰਘ ਲੋਕਾਂ ਦੀ ਮੌਤ ਹੋਈ ਅਤੇ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਡੀ ਐੱਸ ਪੀ ਕੁਲਵਿੰਦਰ ਸਿੰਘ ਵਿਰਕ ਦੇ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਭੈਣੀ ਮੀਆਂ ਖਾਂ ਦੇ ਅੰਦਰ ਮਾਮਲਾ ਦਰਜ ਕੀਤਾ ਗਿਆ ਪਰ ਦੋਸ਼ੀ ਅਜੇ ਤਕ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ ਅਤੇ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਸਾਬਕਾ ਪ੍ਰਧਾਨ ਦੇ ਵਲੋਂ ਪੁਲਿਸ ਦੇ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕੱਲ੍ਹ ਜੋ ਪਿੰਡ ਫੂਲੜਾ ਦੇ ਅੰਦਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚਲਿਆ ਉਹ ਪੁਲਿਸ ਦੀ ਮੌਜੂਦਗੀ ਵਿਚ ਚਲੀ ਹੈ |
ਉਨ੍ਹਾਂ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਨੂੰ ਕਿਹਾ ਕਿ ਉਹ ਮਾਮਲੇ ਦੀ ਛਾਣਬੀਣ ਕਰਨ ਅਤੇ ਜਿਹੜੀ ਪੁਲਿਸ ਘਟਨਾ ਸਥਾਨ ਤੇ ਮੌਜੂਦ ਸੀ ਉਸ ਦੇ ਖ਼ਿਲਾਫ਼ ਵੀ ਰਿਪੋਰਟ ਬਣਾ ਕੇ ਭੇਜੀ ਜਾਵੇ ਅਤੇ ਉਨ੍ਹਾਂ ਦੇ ਵਿਰੁਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਵਾਰਾਂ ਨੂੰ ਇਨਸਾਫ਼ ਦਿਤਾ ਜਾਵੇ | ਉਨ੍ਹਾਂ ਕਿਹਾ ਕਿ ਜਿਥੇ ਸਰਪੰਚ ਦੇ ਪਤੀ ਸੁਖਰਾਜ ਸਿੰਘ ਦੀ ਮੌਤ ਹੋਈ ਹੈ ਉਥੇ ਹੀ ਉਨ੍ਹਾਂ ਦੇ ਨਾਲ ਤਿੰਨ ਹੋਰ ਲੋਕਾਂ ਦੀ ਮੌਤ ਹੋਈ ਹੈ ਜਿਸ ਵਿਚ ਇਕ ਮਾਰਿਆ ਗਿਆ ਨਿਸ਼ਾਨ ਸਿੰਘ ਜਿਥੇ ਛੋਟੇ ਛੋਟੇ ਬੱਚੇ ਹਨ ਅਤੇ ਉਸਦੀ ਘਰ ਦੀ ਹਾਲਤ ਵੀ ਕਾਫੀ ਨਾਜ਼ੁਕ ਹੈ ਅਤੇ ਜੋ ਵੀ ਸਾਰੀ ਘਟਨਾ ਵਾਪਰੀ ਹੈਾ ਬਹੁਤ ਹੀ ਮੰਦਭਾਗੀ ਹੈ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰ ਕੇ ਪ੍ਰਵਾਰਾਂ ਨੂੰ ਇਨਸਾਫ਼ ਦਿਤਾ ਜਾਵੇ | ਇਸ ਦੌਰਾਨ ਅਸ਼ਵਨੀ ਸੇਖੜੀ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਬਟਾਲਾ ਜਿਨ੍ਹਾਂ ਨੇ ਪ੍ਰਵਾਰਾਂ ਦੇ ਨਾਲ ਦੁੱਖ ਜ਼ਾਹਿਰ ਕਰਦੇ ਹੋਏ ਪੁਲਸ ਪ੍ਰਸ਼ਾਸਨ ਦੇ ਉੱਪਰ ਨਿਸ਼ਾਨੇ ਸਾਧੇ ਕਿ ਪੁਲਿਸ ਦੀ ਮੌਜੂਦਗੀ ਵਿਚ ਇਹ ਸਾਰੀ ਘਟਨਾ ਵਾਪਰੀ ਹੈ ਬਹੁਤ ਹੀ ਮੰਦਭਾਗੀ ਘਟਨਾ ਹੈ | ਇਸ ਦੀ ਜਾਂਚ ਹੋਣੀ ਚਾਹੀਦੀ ਅਤੇ ਪ੍ਰਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ |
ਫੋਟੋ ਕੈਪਸ਼ਨ) ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਅਤੇ ਨਾਲ ਅਸ਼ਵਨੀ ਸੇਖੜੀ ਅਤੇ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਤੇ ਨਾਲ ਅਸ਼ਵਨੀ ਸੇਖੜੀ ਅਤੇ ਹੋਰ