ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਹੁਣ CNG ਦੀਆਂ ਵਧੀਆਂ ਕੀਮਤਾਂ
ਦਿੱਲੀ 'ਚ CNG ਦੀ ਕੀਮਤ 'ਚ 2.50 ਰੁਪਏ ਦੇ ਵਾਧੇ ਤੋਂ ਬਾਅਦ ਨਵੀਂ ਕੀਮਤ 66.61 ਰੁਪਏ ਪ੍ਰਤੀ ਪੀਸ ਹੋ ਗਈ ਹੈ।
'
ਨਵੀਂ ਦਿੱਲੀ: ਦੇਸ਼ ਭਰ ਵਿੱਚ ਜਿਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਹੋ ਰਹੇ ਵਾਧੇ ਨੇ ਆਮ ਜਨਤਾ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਉੱਥੇ ਦਿੱਲੀ-ਐਨ.ਸੀ.ਆਰ ਦੀ ਵੱਡੀ ਆਬਾਦੀ ਜਿਸ ਬਾਲਣ 'ਤੇ ਨਿਰਭਰ ਭਾਵ ਸੰਕੁਚਿਤ ਕੁਦਰਤੀ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਵੀ ਲੋਕਾਂ ਦੀਆਂ ਜੇਬਾਂ 'ਤੇ ਬੋਝ ਪਾ ਰਹੀ ਹੈ।
ਬੁੱਧਵਾਰ ਨੂੰ ਇੱਕ ਵਾਰ ਫਿਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ 'ਚ CNG ਦੀ ਕੀਮਤ 'ਚ 2.50 ਰੁਪਏ ਦੇ ਵਾਧੇ ਤੋਂ ਬਾਅਦ ਨਵੀਂ ਕੀਮਤ 66.61 ਰੁਪਏ ਪ੍ਰਤੀ ਪੀਸ ਹੋ ਗਈ ਹੈ।
ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਸਿਰਫ਼ ਦਿੱਲੀ ਵਿੱਚ ਹੀ ਨਹੀਂ ਸਗੋਂ ਐਨਸੀਆਰ ਦੇ ਸ਼ਹਿਰਾਂ ਵਿੱਚ ਵੀ ਦੇਖਿਆ ਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਨਾਲ ਲੱਗਦੇ ਨੋਇਡਾ 'ਚ ਪਿਛਲੇ ਦੋ ਦਿਨਾਂ 'ਚ ਸੀਐੱਨਜੀ ਦੀਆਂ ਕੀਮਤਾਂ 'ਚ 5 ਰੁਪਏ ਤੱਕ ਦਾ ਵਾਧਾ ਹੋਇਆ ਹੈ। ਇਸ ਸਮੇਂ ਇੱਥੇ ਸੀਐਨਜੀ ਦੀ ਕੀਮਤ 69.18 ਪ੍ਰਤੀ ਕਿਲੋਗ੍ਰਾਮ ਹੈ। ਜਦੋਂ ਕਿ ਗੁਰੂਗ੍ਰਾਮ ਵਿੱਚ ਇਹ ਕੀਮਤ 72.45 ਰੁਪਏ ਪ੍ਰਤੀ ਕਿਲੋ ਹੈ।