ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਪਹੁੰਚੇ ਕਾਂਗਰਸੀ MP ਸ਼ਸ਼ੀ ਥਰੂਰ
ਸ਼ਸ਼ੀ ਥਰੂਰ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਟਵਿਟਰ ’ਤੇ ਸਾਂਝੀਆਂ ਕੀਤੀਆਂ।
Congress MP Shashi Tharoor met Charanjit Singh Channi
ਚੰਡੀਗੜ੍ਹ: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਹਨਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸ਼ਸ਼ੀ ਥਰੂਰ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਟਵਿਟਰ ’ਤੇ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲਾ: ED ਦੀ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
ਕਾਂਗਰਸ ਦੇ ਸੰਸਦ ਮੈਂਬਰ ਨੇ ਲਿਖਿਆ, “ਪੰਜਾਬ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਖਰੜ ਸਥਿਤ ਉਹਨਾਂ ਦੀ ਰਿਹਾਇਸ਼ ’ਤੇ ਸ਼ਾਨਦਾਰ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਿਆ। ਉਹਨਾਂ ਨੇ ਮੈਨੂੰ 2004 ਤੋਂ ਕਾਂਗਰਸ ਦੇ ਚੋਣ ਪ੍ਰਦਰਸ਼ਨ ਅਤੇ ਸੰਗਠਨਾਤਮਕ ਚੁਣੌਤੀਆਂ 'ਤੇ ਆਪਣਾ ਪ੍ਰਭਾਵਸ਼ਾਲੀ ਡਾਕਟਰੇਟ ਥੀਸਿਸ ਦਿਖਾਇਆ। ਉਹਨਾਂ ਦੇ ਪਿਆਰੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ”।