ਜਲੰਧਰ ਲੋਕ ਸਭਾ ਜ਼ਿਮਨੀ ਚੋਣ: AAP ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਐਲਾਨਿਆ ਉਮੀਦਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ

Sushil Rinku announced as AAP party candidate for Jalandhar by election


ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ..”।

ਇਹ ਵੀ ਪੜ੍ਹੋ: PGI ਦੀ ਨਵੀਂ ਓਪੀਡੀ ’ਚ ਇਕ ਦਿਨ ’ਚ ਇਲਾਜ ਲਈ ਆਏ 11,199 ਮਰੀਜ਼

ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ: 32 ਸਾਲ ਪੁਰਾਣੇ ਮਾਮਲੇ ’ਚ ਇੰਸਪੈਕਟਰ ਨੂੰ 10 ਸਾਲ ਦੀ ਕੈਦ, 4 ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਲਾਪਤਾ ਕਰਨ ਦੇ ਦੋਸ਼

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ-ਬਸਪਾ ਗਠਜੋੜ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।