ਆਪਸੀ ਰੰਜ਼ਿਸ ਕਾਰਨ ਤਿੰਨ ਧੀਆਂ ਦੇ ਪਿਓ ਦਾ ਸਿਰ 'ਚ ਇੱਟ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਨਾਨਕ ਸਿੰਘ ਢੋਲ ਵਜਾ ਕੇ ਆਪਣੀ ਪਤਨੀ ਸਮੇਤ 3 ਧੀਆਂ ਦਾ ਪਾਲਣ-ਪੋਸ਼ਣ ਕਰਦਾ ਸੀ,

photo

 

ਜਲਾਲਾਬਾਦ  : ਹਲਕਾ ਗੁਰੂਹਰਸਹਾਏ ਪਿੰਡ ਦੁੱਲੇ ਕੇ ਨੱਥੂ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਮੀਂਹ ਕਾਰਨ ਡਿੱਗੇ ਕੱਚੇ ਮਕਾਨ ਨੂੰ ਲੈ ਕੇ ਦੋ ਧਿਰਾਂ ਦਰਮਿਆਨ  ਝਗੜਾ ਹੋ ਗਿਆ। ਇਸ ਦੌਰਾਨ ਇੱਕ ਨੌਜਵਾਨ ਦੇ ਸਿਰ ’ਤੇ ਇੱਟ ਵੱਜਣ ਤੋਂ ਬਾਅਦ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲ਼ਾਜ ਲਈ ਹਸਪਤਾਲ ਦਾਖਲ ਕਰਵਾਇਆ  ਗਿਆ। ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ  ਉਸ ਨੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ: ਤੁਹਾਡੇ ਵਾਲਾਂ ਨੂੰ ਕੁਦਰਤੀ ਕਾਲਾ ਕਰ ਦੇਵੇਗਾ ਮੁਲਤਾਨੀ ਮਿੱਟੀ ਦਾ ਇਹ ਨੁਸਖ਼ਾ

ਮ੍ਰਿਤਕ ਦੀ ਪਛਾਣ ਨਾਨਕ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕ 3 ਧੀਆਂ ਦਾ ਪਿਉ ਸੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਬੰਧਤ ਦੇ ਐੱਸ. ਐਚ. ਓ.  ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤ ਭ੍ਰਿਸ਼ਟਾਚਾਰ-ਮੁਕਤ ਤਾਂ ਨਹੀਂ ਪਰ ਉਮੀਦ-ਮੁਕਤ ਦੇਸ਼ ਜ਼ਰੂਰ ਬਣ ਰਿਹਾ ਹੈ 

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਢੋਲ ਵਜਾ ਕੇ ਆਪਣੀ ਪਤਨੀ ਸਮੇਤ 3 ਧੀਆਂ ਦਾ ਪਾਲਣ-ਪੋਸ਼ਣ ਕਰਦਾ ਸੀ, ਜਿਸ ਦਾ ਗੁਆਂਢੀਆਂ ਵਲੋਂ ਉਸ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਉੱਚ-ਅਧਿਕਾਰੀਆਂ ਪਾਸੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।