Punjab News : ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ 'ਆਪ' ਨੂੰ ਖ਼ਤਮ ਕਰਨ ਦੀ ਸਾਜਿਸ਼ : ਸੀਐਮ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ 'ਆਪ' ਨੂੰ ਖ਼ਤਮ ਕਰਨ ਦੀ ਸਾਜਿਸ਼ : ਸੀਐਮ ਭਗਵੰਤ ਮਾਨ

CM Bhagwant Mann

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਰਕਰ ਮਿਲਣੀ ਦੌਰਾਨ ਮੋਗਾ 'ਚ ਪਹੁੰਚੇ ਹਨ ,ਜਿੱਥੇ ਉਨ੍ਹਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਪ੍ਰਚਾਰ ਕੀਤਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਉਦਿਆ ਵਿਰੋਧੀਆਂ 'ਤੇ ਖੂਬ ਤੰਗ ਕਸਿਆ ਹੈ। 

 

ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦਾ ਬਿੱਲ ਜ਼ੀਰੋ ਆਉਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜ਼ਾਦੀ ਘੁਲਾਟੀਆਂ ਦੇ ਵਾਰਿਸ਼ ਹਾਂ। ਪੰਜਾਬੀਆਂ ਨੇ ਮੇਰੀ ਕੰਮ ਕਰਨ ਦੀ ਜਿੰਮੇਵਾਰੀ ਲਗਾਈ ਹੈ। ਇਸ ਦੇ ਨਾ ਹੀ ਮਾਨ ਨੇ AAP ਦੇ ਜੁਝਾਰੂ ਵਲੰਟੀਅਰਾਂ ਨੂੰ ਕਿਹਾ ਕਿ ਛੋਟੇ -ਮੋਟੇ ਝਗੜੇ ਛੱਡ ਕੇ ਮਿਸ਼ਨ 13-0 ਲਈ ਤਿਆਰ ਹੋ ਜਾਓ।   

 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅੰਦੋਲਨ 'ਚੋ ਪਾਰਟੀ ਕੱਢੀ ਹੈ ਅਤੇ ਆਮ ਘਰਾਂ ਦੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ। ਭਾਜਪਾ ਨੂੰ ਲੱਗਦਾ ਸੀ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਆਪ ਪਾਰਟੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੇਜਰੀਵਾਲ ਇੱਕ ਵਿਅਕਤੀ ਨਹੀਂ ,ਕੇਜਰੀਵਾਲ ਇੱਕ ਸੋਚ ਹੈ।