ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੈਦਲ ਯਾਤਰਾ ਦੌਰਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ
ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਭਾਰਤ ਨੂੰ ਬਣਾਉਣਾ ਹੀ ਸਾਡਾ ਮਕਸਦ
ਅੰਮ੍ਰਿਤਸਰ : ਨਸ਼ਿਆਂ ਖਿਲਾਫ਼ ਲੋਕਾਂ ਵਿੱਚ ਅਲਖ਼ ਜਗਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪਦ ਯਾਤਰਾ ਵਿੱਢੀ ਹੋਈ ਹੈ। ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ। ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨ ਅੰਦੋਲਨ ਵਿੱਢਣ ਦਾ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਸ ਅਲਾਮਤ ਨਾਲ ਨਜਿੱਠਿਆ ਜਾ ਸਕਦਾ ਹੈ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੇ ਅੱਜ ਚੌਥੇ ਦਿਨ ਅੰਮ੍ਰਿਤਸਰ ਪੈਦਲ ਯਾਤਰਾ ਕੀਤੀ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਉਹ ਸਾਰੇ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਵੱਲੋਂ ਇਸ ਪੈਦਲ ਯਾਤਰਾ ’ਚ ਹਿੱਸਾ ਲਿਆ ਗਿਆ।
ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਭਾਰਤ ਨੂੰ ਬਣਾਉਣਾ ਹੀ ਸਾਡਾ ਮਕਸਦ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿਹੜੇ ਲੋਕ ਇਸ ਪੈਦਲ ਯਾਤਰਾ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦਾ ਬਹਾਦਰ ਸੂਬਾ ਰਿਹਾ ਹੈ। ਆਪਣੀਆਂ ਜਾਨਾਂ ਦੇ ਕੇ ਪੰਜਾਬੀਆਂ ਨੇ ਦੇਸ਼ ਦੀ ਰੱਖਿਆ ਕੀਤੀ ਹੈ। ਭਗਤ ਸਿੰਘ ਹੋਰਾਂ ਨੇ ਸ਼ਹੀਦੀ ਪ੍ਰਾਪਤ ਕਰਕੇ ਦੇਸ਼ ਨੂੰ ਆਜ਼ਾਦੀ ਦਵਾਈ।