Sunam Accident News: ਸੰਗਰੂਰ ਚ ਵਾਪਰਿਆ ਦਰਦਨਾਕ ਹਾਦਸਾ, ਦੋ ਜਿਗਰੀ ਯਾਰਾਂ ਦੀ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sunam Accident News: ਵਿਨੋਦ ਕੁਮਾਰ ਤੇ ਸ਼ੰਕਰ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

Sunam Udham singh wala Accident News in punjabi

ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਸੜਕ ਹਾਦਸੇ ਵਿਚ ਦੋ ਜਿਗਰੀ ਯਾਰਾਂ ਦੀ ਇਕੱਠਿਆਂ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਨੋਦ ਕੁਮਾਰ ਤੇ ਸ਼ੰਕਰ ਵਜੋਂ ਹੋਈ ਹੈ।

ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਸੁਨਾਮ ਸ਼ਹਿਰ 'ਚ ਸੈਲੂਨ ਚਲਾਉਣ ਵਾਲੇ ਵਿਨੋਦ ਕੁਮਾਰ ਅਤੇ ਸ਼ੰਕਰ ਨਾਂਅ ਦੇ ਦੋ ਨੌਜਵਾਨ ਬੀਤੀ ਰਾਤ ਕਰੀਬ ਦਸ ਕੁ ਵਜੇ ਐਕਟਿਵਾ 'ਤੇ ਸ਼ੇਰੋਂ ਕੈਂਚੀਆਂ ਵਿਚ ਇਕ ਢਾਬੇ 'ਤੇ ਖਾਣਾ ਖਾਣ ਜਾ ਰਹੇ ਸਨ ਕਿ ਸਥਾਨਕ ਤਾਜ ਪੈਲੇਸ ਨੇੜੇ ਅੱਗਿਉਂ ਆ ਰਹੇ ਇਕ ਲੱਕੜ ਦੇ ਭਰੇ ਕੈਂਟਰ ਨੇ ਉਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਜਿਸ ਕਾਰਨ ਵਿਨੋਦ ਕੁਮਾਰ (27) ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਸ਼ੰਕਰ (22) ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਗਿਆ। ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਕੈਂਟਰ ਕਬਜ਼ੇ ਵਿਚ ਲੈ ਲਿਆ ਗਿਆ ਹੈ ਜਦੋਂ ਕਿ ਕੈਂਟਰ ਚਾਲਕ ਫ਼ਰਾਰ ਹੋ ਗਿਆ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।