‘ਆਪ’ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਹਾਈਕੋਰਟ ‘ਚ ਚੁਣੌਤੀ
ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਪੰਜਾਬ-ਹਰਿਆਣਾ...
AAP candidate Baljinder Kaur's candidature challenged in High Court
 		 		ਬਠਿੰਡਾ : ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਕਰਤਾ ਹਰਮਿਲਾਪ ਗਰੇਵਾਲ ਨੇ ਬਲਜਿੰਦਰ ਕੌਰ ‘ਤੇ ਗਲਤ ਜਾਣਕਾਰੀ ਦੇਣ ਦਾ ਦੋਸ਼ ਲਗਾਇਆ ਹੈ।
ਹਰਮਿਲਾਪ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਲਜਿੰਦਰ ਕੌਰ ਨੂੰ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ ‘ਤੇ ਗੋਦ ਲਿਆ ਸੀ ਪਰ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਵਿਚ ਪਿਤਾ ਦਾ ਨਾਮ ਦਰਸ਼ਨ ਸਿੰਘ ਦੱਸਿਆ ਹੈ, ਜੋ ਕਿ ਕਾਨੂੰਨੀ ਤੌਰ ‘ਤੇ ਗਲਤ ਹੈ। ਹਾਈਕੋਰਟ ਨੇ ਚੋਣ ਕਮਿਸ਼ਨ ਅਤੇ ਬਠਿੰਡਾ ਦੇ ਡੀਸੀ ਨੂੰ ਤਿੰਨ ਦਿਨਾਂ ‘ਚ ਫ਼ੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।