ਦਿਗਵਿਜੈ ਸਿੰਘ ਅਤੇ ਬਲਬੀਰ ਸਿੰਘ ਸਿੱਧੂ ਵਿਰੁਧ ਮਜੀਠੀਆ ਥਾਣੇ ਪਹੁੰਚੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ

File Photo

ਚੰਡੀਗੜ੍ਹ, 5 ਮਈ (ਗੁਰਉਪਦੇਸ਼ ਭੁੱਲਰ): ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿੱਗਵਿਜੈ ਸਿੰਘ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁਧ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ 'ਚ ਪਹੁੰਚੇ। ਉਨ੍ਹਾਂ ਨਾਲ ਵਿਧਾਇਕ ਐਨ.ਕੇ. ਸ਼ਰਮਾ ਅਤੇ ਕੁੱਝ ਹੋਰ ਆਗੂ ਵੀ ਸਨ। ਹਜ਼ੂਰ ਸਾਹਿਬਤ ਤੋਂ ਪਰਤੇ ਸਿੱਖ ਸ਼ਰਧਾਲੂਆਂ ਦੇ ਮਾਮਲੇ ਨੂੰ ਧਾਰਮਕ ਰੰਗਤ ਦੇ ਕੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ 'ਚ ਰੀਪੋਰਟ ਦਰਜ ਕਰਵਾਈ ਹੈ। ਉਨ੍ਹਾਂ ਧਾਰਮਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ 'ਚ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਇੰਝ ਜਾਪਦਾ ਹੈ ਕਿ ਸਿੱਖਾਂ ਦੁਆਰਾ ਪੂਰੀ ਦੁਨੀਆਂ ਵਿਚ ਕੀਤੀ 'ਨਿਸ਼ਕਾਮ ਸੇਵਾ' ਨੇ ਗਾਂਧੀ ਪਰਿਵਾਰ ਦੇ ਵਫ਼ਾਦਾਰਾਂ ਦਾ ਚੈਨ ਖੋਹ ਲਿਆ ਸੀ। ਜਿਸ ਕਰਕੇ ਸ੍ਰੀ ਦਿਗਵਿਜੈ ਸਿੰਘ ਨੇ ਇੱਕ ਅਜਿਹੀ ਵੰਡ ਪਾਊ ਟਵੀਟ ਪਾ ਦਿੱਤੀ, ਜਿਹੜੀ ਕਿ ਨਫਰਤ ਨਾਲ ਭਰੀ ਹੋਈ ਸੀ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਟਵਿੱਟਰ ਹੈਂਡਲ ਤੋਂ ਜਾਰੀ ਹੋਈ ਇਸ ਟਵੀਟ ਦਾ ਮੰਤਵ ਇੱਕ ਸ਼ਰਮਨਾਕ ਤੁਲਨਾ ਕਰਕੇ ਸਿੱਖਾਂ ਅਤੇ ਮੁਸਲਮਾਨਾਂ ਨੂੰ ਬਦਨਾਮ ਕਰਨਾ ਸੀ।