ਮੁਢਲੀ ਜਾਂਚ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਸੈਂਪਲਿੰਗ 'ਚ ਤੇਜ਼ੀ ਲਿਆਉਣ : ਬਲਬੀਰ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਅਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਵਾਇਰਸ ਦੀ ਫੈਲੀ ਮਹਾਮਾਰੀ ਨੂੰ ਲੈ ਕੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼

File Photo

ਫ਼ਾਜ਼ਿਲਕਾ, 5 ਮਈ (ਅਨੇਜਾ) : ਸਿਹਤ ਅਤੇ ਪਰਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਵਾਇਰਸ ਦੀ ਫੈਲੀ ਮਹਾਮਾਰੀ ਨੂੰ ਲੈ ਕੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚੋਣਵੇਂ ਅਧਿਕਾਰੀਆਂ ਨਾਲ ਸਮੁੱਚੀ ਸਥਿਤੀ ਅਤੇ ਪ੍ਰਬੰਧਾਂ ਬਾਰੇ ਅਹਿਮ ਮੀਟਿੰਗ ਕੀਤੀ।

ਉਨ੍ਹਾਂ ਇਸ ਮਹਾਮਾਰੀ ਅੰਦਰ ਜਿੱਥੇ ਮੁੱਢਲੀ ਕਾਤਾਰ ਅੰਦਰ ਸੇਵਾਵਾਂ ਦੇਣ ਲਈ ਜੁਟੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰੀ ਟੀਮਾਂ, ਐਨ.ਜੀ.ਓ ਅਤੇ ਹੋਰ ਅਧਿਕਾਰੀਆਂ ਦਾ ਧਨਵਾਦ ਕੀਤਾ, ਉਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੈਂਪਲਿੰਗ ਦੇ ਕੰਮ ਅੰਦਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੈਂਪਲਿੰਗ ਦੇ ਟੈਸਟਾਂ ਲਈ ਪ੍ਰਾਈਵੇਟ ਤੌਰ 'ਤੇ ਲੈਬੋਰਟਰੀਆਂ ਨਾਲ ਰਾਬਤਾ ਕੀਤਾ ਗਿਆ ਹੈ, ਤਾਂ ਜੋ ਰਿਪੋਰਟ ਆਉਣ ਤੋਂ ਬਾਅਦ ਕੁਆਰਨਟਾਈਨ ਸੈਂਟਰਾਂ 'ਚ ਠਹਿਰੇ ਲੋਕਾਂ ਨੂੰ ਪਹਿਲਕਦਮੀ ਨਾਲ ਉਨ੍ਹਾਂ ਦੇ ਘਰਾਂ ਤਕ ਪੁਜਦਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਜੰਗ ਨਾਲ ਲੜਣ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸੰਕਟ ਤੋਂ ਜਿਨ੍ਹਾ ਹੋਰ ਸੂਬੇ ਪ੍ਰਭਾਵਤ ਹੋਏ ਹਨ, ਪੰਜਾਬ ਦੀ ਸਥਿਤੀ ਕਾਫ਼ੀ ਬਿਹਤਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਕ ਦੂਰੀ ਬਣਾਈ ਰੱਖਣ। ਆਪਣੇ ਹੱਥ ਵਾਰ ਵਾਰ ਧੋਣ ਅਤੇ ਸੈਨੇਟਾਈਜ਼ਰ ਦੀ ਵਰਤੋ ਕਰਨ ਅਤੇ ਘਰਾਂ ਅੰਦਰ ਰਹਿ ਕੇ ਰਾਜ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਸਿਆ ਕਿ ਸਿੱਧੂ ਨੂੰ ਦਸਿਆ ਕਿ ਹੁਣ ਤਕ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਜੈਸਲਮੇਰ ਰਾਜਸਥਾਨ, ਨਾਂਦੇੜ ਸਾਹਿਬ, ਕੋਟਾ ਅਤੇ ਹੋਰਨਾਂ ਥਾਵਾਂ ਤੋਂ ਪਰਤੇ ਲੋਕਾਂ ਦੇ 1086 ਸੈਂਪਲ ਲਏ ਗਏ ਹਨ, ਜਿਸ ਦੇ 'ਚੋਂ 516 ਨੈਗਟਿਵ, 4 ਕੇਸ ਪਾਜ਼ਿਟਿਵ ਜਦਕਿ 566 ਸੈਂਪਲਾਂ ਦੀ ਰੀਪੋਰਟ ਬਕਾਇਆ ਹੈ।

ਇਸ ਮੌਕੇ ਵਿਧਾਇਕ ਜਲਾਲਾਬਾਦ ਰਮਿੰਦਰ ਆਂਵਲਾ, ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ, ਸੀਨੀਅਰ ਕਾਂਗਰਸੀ ਆਗੂ ਸੰਦੀਪ ਜਾਖੜ ਅਤੇ ਰੰਜ਼ਮ ਕਾਮਰਾ, ਐਸ.ਐਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ ਫਾਜ਼ਿਲਕਾ ਸੁਭਾਸ਼ ਖੱਟਕ, ਸਹਾਇਕ ਕਮਿਸ਼ਨਰ ਪੂਨਮ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।