Coronavirus : ਤਰਨਤਾਰਨ 'ਚ ਕਰੋਨਾ ਦੇ 57 ਨਵੇਂ ਪੌਜਟਿਵ ਮਾਮਲੇ ਆਏ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਦਿਨੋਂ-ਦਿਨ ਵੱਧ ਰਿਹਾ ਹੈ ਹੁਣ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਵੀ ਵੱਡੀ ਗਿਣਤੀ ਵਿਚ ਇਸ ਵਾਇਰਸ ਤੋਂ ਪ੍ਰਭਾਵਿਤ ਨਿਕਲ ਰਹੇ ਹਨ।

Coronavirus

ਪੰਜਾਬ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਦਿਨੋਂ-ਦਿਨ ਵੱਧ ਰਿਹਾ ਹੈ ਹੁਣ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਵੀ ਵੱਡੀ ਗਿਣਤੀ ਵਿਚ ਇਸ ਵਾਇਰਸ ਤੋਂ ਪ੍ਰਭਾਵਿਤ ਨਿਕਲ ਰਹੇ ਹਨ। ਇਸ ਦਾ ਪ੍ਰਭਾਵ ਹੁਣ ਤਰਨਤਾਰਨ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਤਾਜਾ ਮਾਮਲਿਆਂ ਵਿਚ ਅੱਜ ਤਰਨਤਾਰਨ ਵਿਚ 57 ਮਾਮਲੇ ਸਾਹਮਣੇ ਆਏ ਹਨ। ਉਧਰ ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਸੀ ਪ੍ਰਦੀਪ ਸਭਰਵਾਲ ਨੇ ਦੱਸਿਆ ਹੈ ਕਿ ਕੁਝ ਸ਼ੱਕੀ ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ।

ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ। ਇਨ੍ਹਾਂ ਵਿਚੋਂ 57 ਲੋਕਾਂ ਦੀ ਰਿਪੋਰਟ ਪੌਜਟਿਵ ਆਈ ਹੈ ਅਤੇ ਬਾਕੀ ਲੋਕ ਨੈਗਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਕੱਲ ਤੱਕ ਜ਼ਿਲੇ ਵਿਚ ਕਰੋਨਾ ਦੇ 87 ਕੇਸ ਸਨ। ਅੱਜ 57 ਨਵੇ ਮਾਮਲੇ ਹੋਣ ਨਾਲ ਇੱਥੇ ਕਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 144 ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਜ਼ਿਲੇ ਅੰਦਰ ਏਕਾਂਤਵਸ ਕੀਤਾ ਗਿਆ ਹੈ।

ਪਰ ਹੁਣ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਦੇ ਸਿਵਲ ਹਸਪਤਾਲ ਵਿਚ ਸਿਫਟ ਕੀਤਾ ਗਿਆ ਹੈ। ਸੂਬੇ ਵਿਚ ਵੀ ਕਰੋਨਾ ਦੇ ਕੇਸਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਹੁਣ ਤੱਕ ਪੰਜਾਬ ਵਿਚ ਪੀੜਿਤ ਮਰੀਜ਼ਾਂ ਦੀ ਗਿਣਤੀ 1593 ਹੋ ਚੁੱਕੀ ਹੈ ਅਤੇ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 133 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ।

ਦੱਸ ਦੱਈਏ ਕਿ ਇਨ੍ਹਾਂ ਵਿਚ ਸਭ ਤੋਂ ਵੱਧ ਸ਼ਰਧਾਲੂ ਹੋ ਹਨ ਜਿਹੜੇ ਨਾਂਦੇੜ ਤੋਂ ਪਰਤੇ ਹਨ। ਇਸੇ ਤਰ੍ਹਾਂ ਸੂਬੇ ਵਿਚ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਅਮ੍ਰਿੰਤਸਰ ਦੇ ਹੈ ਜਿੱਥੇ 230 ਕਰੋਨਾ ਕੇਸ ਦਰਜ਼ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।