ਬ੍ਰਹਮ ਮਹਿੰਦਰਾ ਨੇ 'ਮਿਸ਼ਨ ਤੰਦਰੁਸਤ ਪੰਜਾਬ' ਲੋਕਾਂ ਨੂੰ ਕੀਤਾ ਸਮਰਪਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਰਾਜ ਦੇ ਸਾਰੇ ਨਾਗਰਿਕਾਂ ਨੂੰ ਮਿਆਰੀ ਹਵਾ...

Brahm Mahendra lanching Book Of 'Mission Healthy Punjab'

ਲੁਧਿਆਣਾ,ਪੰਜਾਬ ਸਰਕਾਰ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਰਾਜ ਦੇ ਸਾਰੇ ਨਾਗਰਿਕਾਂ ਨੂੰ ਮਿਆਰੀ ਹਵਾ, ਮਿਆਰੀ ਪਾਣੀ ਅਤੇ ਮਿਲਾਵਟ ਰਹਿਤ ਭੋਜਨ/ਖ਼ੁਰਾਕ ਮੁਹਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਮਿਸ਼ਨ ਤੰਦਰੁਸਤ ਪੰਜਾਬ ਨੂੰ ਲੋਕਾਂ ਲਈ ਸਮਰਪਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਵਿਚ ਜਲਦ ਹੀ 306 ਡਾਕਟਰ ਸਿਹਤ ਵਿਭਾਗ ਨੂੰ ਅਪਣੀ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ।

ਇਸ ਮੌਕੇ ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹਾ ਲੁਧਿਆਣਾ ਦੇ 110 ਕਿਸਾਨਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦਾ ਮੁੱਖ ਮਹਿਮਾਨ ਨੇ ਦੌਰਾ ਕੀਤਾ। ਉਨ੍ਹਾਂ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਇਕ ਕਿਤਾਬਚਾ ਵੀ ਜਾਰੀ ਕੀਤਾ। ਇਸ ਮੌਕੇ ਸਿਹਤ ਵਿਭਾਗ ਵਲੋਂ ਖੂਨ ਦਾਨ ਅਤੇ ਸਿਹਤ ਜਾਂਚ ਕੈਂਪ ਵੀ ਲਾਇਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਤੰਦਰੁਸਤ ਪੰਜਾਬ ਬਾਰੇ ਪੇਸ਼ਕਾਰੀ ਪੇਸ਼ ਕੀਤੀ।