ਪੰਜਾਬ ਨੂੰ ਸਿਹਤਮੰਦ ਬਣਾਉਣਾ ਹੀ ਸਰਕਾਰ ਦਾ ਸੁਪਨਾ : ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮਿਸ਼ਨ ਤੰਦਰੁਸਤ ਪੰਜਾਬ' ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਆਗ਼²ਾਜ਼ ਕਰ ਦਿਤਾ ਹੈ। ਸਮਾਗਮ ਵਿਚ ...

Shri Sunder Sham Arora

ਹੁਸ਼ਿਆਰਪੁਰ, 'ਮਿਸ਼ਨ ਤੰਦਰੁਸਤ ਪੰਜਾਬ' ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਆਗ਼²ਾਜ਼ ਕਰ ਦਿਤਾ ਹੈ। ਸਮਾਗਮ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ, ਤੰਦਰੁਸਤ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

 ਇਸ ਤੋਂ ਪਹਿਲਾਂ ਸਾਫ਼ ਵਾਤਾਵਰਣ, ਤੰਦਰੁਸਤ ਸਿਹਤ ਅਤੇ  ਪਲਾਸਟਿਕ ਮੁਕਤ ਆਲਾ-ਦੁਆਲਾ ਦਾ ਸੁਨੇਹਾ ਦਿੰਦੀ ਇਕ ਸਾਈਕਲ ਰੈਲੀ ਨੂੰ ਤਹਿਸੀਲ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ  ਵਿਪੁਲ ਉਜਵਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਸੂਬੇ ਲਈ ਅਹਿਮ ਰੋਲ ਨਿਭਾਏਗੀ।  ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ।