ਸੂਬਾ ਸਰਕਾਰ ਧਾਰਮਕ ਅਤੇ ਚੈਰੀਟੇਬਲ ਸੰਸਥਾਵਾਂ ਨੂੰ ਲੰਗਰ ਰਸਦ 'ਤੇ ਜੀਐਸਟੀ ਛੋਟ ਦੇਵੇ : ਹਰਸਿਮਰਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਫ਼ੈਸਲਾ ਕਰ ਚੁੱਕੀ ਹੈ ਕਿ ਸਾਰੀਆਂ ਧਾਰਮਕ ਅਤੇ ਚੈਰੀਟੇਬਲ....

Harsimrat kaur Badal

ਚੰਡੀਗੜ੍ਹ,  ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਫ਼ੈਸਲਾ ਕਰ ਚੁੱਕੀ ਹੈ ਕਿ ਸਾਰੀਆਂ ਧਾਰਮਕ ਅਤੇ ਚੈਰੀਟੇਬਲ ਸੰਸਥਾਵਾਂ ਦੀ ਲੰਗਰ ਰਸਦ ਉਤੇ ਜੀਐਸਟੀ ਦਾ ਬੋਝ ਨਹੀਂ ਪਾਇਆ ਜਾਵੇਗਾ, ਇਸ ਲਈ ਪੰਜਾਬ ਸਰਕਾਰ ਲਈ ਵੀ ਇਹ ਢੁੱਕਵਾਂ ਸਮਾਂ ਹੈ ਕਿ ਉਹ ਇਨ੍ਹਾਂ ਸੰਸਥਾਵਾਂ ਨੂੰ ਉਸੇ ਤਰ੍ਹਾਂ ਸੂਬਾਈ ਜੀਐਸਟੀ ਤੋਂ ਮੁਕੰਮਲ ਛੋਟ ਦੇਣ ਦਾ ਐਲਾਨ ਕਰ ਦੇਵੇ ਜਿਸ ਤਰ੍ਹਾਂ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਕੀਤਾ ਸੀ।

ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਾਰੀਆਂ ਧਾਰਮਕ ਅਤੇ ਚੈਰੀਟੇਬਲ ਸੰਸਥਾਵਾਂ ਨੂੰ ਜੀਐਸਟੀ ਰਾਹਤ ਦੇਣ ਦਾ ਇਕ ਅਜਿਹਾ ਇਤਿਹਾਸਕ ਫ਼ੈਸਲਾ ਹੈ, ਜਿਸ ਨੇ ਇਹ ਯਕੀਨੀ ਬਣਾ ਦਿਤਾ ਹੈ ਕਿ ਮਨੁੱਖਤਾ ਦੀ ਸੇਵਾ ਵਿਚ ਲੱਗੀ ਕਿਸੇ ਵੀ ਸੰਸਥਾ ਨੂੰ ਵਾਧੂ ਟੈਕਸ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਲਈ ਖ਼ਰੀਦੀ ਜਾਂਦੀ ਰਸਦ ਨੂੰ ਸੂਬਾਈ ਜੀਐਸਟੀ ਤੋਂ ਛੋਟ ਦੇਵੇਗੀ ਪਰ ਇਸ ਨੇ ਅਜੇ ਤਕ ਅਪਣੀ ਵਚਨਬੱਧਤਾ ਨਹੀਂ ਨਿਭਾਈ।