ਜੈਵਿਕ-ਵਿਭਿੰਨਤਾ ਦੇ ਨਾਸ ਕਾਰਨ ਮੁਹਾਲ ਹੋ ਜਾਵੇਗਾ ਸਾਡਾ ਜਿਊਣਾ : ਅਲੋਕ ਸ਼ੇਖਰ ਆਈ.ਏ.ਐਸ
ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ,
ਕਪੂਰਥਲਾ : ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ, ਸਾਲ ਵਿਚ ਇਕ ਤੋਂ ਵੱਧ ਫ਼ਸਲਾਂ ਲੈਣ ਦੀ ਲਾਲਸਾ ਸਮੇਤ ਮਨੁੱਖੀ ਗਤੀਵਿਧੀਆਂ ਦੇ ਕਾਰਨ ਜਲਵਾਯੂ ਇੰਨੀ ਤੇਜ਼ੀ ਨਾਲ ਬਦਲ ਰਿਹਾ ਕਿ ਇਸ ਨੇ ਕੁਦਰਤ ਨੂੰ ਵੀ ਪਿੱਛੇ ਛੱਡ ਦਿਤਾ ਹੈ।
ਜੇਕਰ ਅਸੀਂ ਇਸ ਹੀ ਰਾਹ 'ਤੇ ਚਲਦੇ ਰਹੇ ਅਤੇ ਜੈਵਿਕ-ਵਿਭਿੰਨਤਾ ਦਾ ਖ਼ਾਤਮਾ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਸਾਡਾ ਜਿਉਣਾ ਮੁਸ਼ਕਲ ਹੋ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੌਜੀ ਤੇ ਵਾਤਾਵਰਣ ਪੰਜਾਬ, ਸ੍ਰੀ ਅਲੋਕ ਸ਼ੇਖਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਵੈਬੀਨਾਰ ਮੌਕੇ ਕੀਤਾ।
ਇਸ ਵੈਬੀਨਾਰ ਦੀ ਮੇਜ਼ਬਾਨੀ ਕਰਦਿਆਂ ਡਾ. ਨੀਲਿਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ ਕਿਹਾ ਕਿ ਮਨੁੱਖ ਧਰਤੀ ਸਮਰੱਥਾਂ ਤੋਂ ਪਰੇ ਹੋ ਕੇ ਕੁਦਰਤੀ ਸਰੋਤਾਂ ਦੀ ਵਰਤੋਂ ਕਰ ਰਿਹਾ, ਜਿਹੜੀ ਕਿ ਸਾਡੇ ਸਰਿਆਂ ਦੇ ਵਾਤਾਵਰਣ ਦੀ ਸਰੁੱਖਿਆ ਲਈ ਖ਼ਤਰੇ ਦੀ ਘੰਟੀ ਹੈ।
ਵਿਸ਼ਵ ਵਾਤਾਵਰਣ ਦਿਵਸ ਸਾਨੂੰ ਇਸ ਵਾਲੇ ਜਾਗਰੂਕ ਹੋਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵੈਬੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ “ਜੈਵਿਕ ਵਿਭਿੰਨਤਾ ਅਤੇ ਕੁਦਰਤ ਲਈ ਸਮਾਂ” ਹੈ।
ਉਨ੍ਹਾਂ ਕਿਹਾ ਜਦੋਂ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ, ਇਸ ਵਕਤ ਕੁਦਰਤ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਕੁਦਰਤ ਹੀ ਹੈ ਜੋ ਸਾਨੂੰ ਖਾਣ ਲਈ ਭੋਜਨ, ਸਾਹ ਲੈਣ ਲਈ ਹਵਾ ਅਤੇ ਪੀਣ ਲਈ ਪਾਣ ਅਤੇ ਜਿਉਣ ਲਈ ਸਵੱਛ ਵਾਤਾਵਰਣ ਮਹੁੱਈਆਂ ਕਰਵਾਉਂਦੀ ਹੈ।
ਨਦੀਆਂ ਦੇ ਪਾਣੀਆਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਤਾਲਾਬੰਦੀ ਦੇ ਸਮੇਂ ਵੇਖਿਆ ਗਿਆ ਹੈ ਜਦੋਂ ਸਾਰੀਆਂ ਫ਼ੈਕਟਰੀਆਂ ਬੰਦ ਸਨ ਤਾਂ ਵੀ ਦਰਿਆਵਾਂ ਦਾ ਪਾਣੀ ਗੰਦਲਾ ਹੀ ਰਿਹਾ ਹੈ, ਕਿਉਂ ਕਿ ਪਾਣੀ ਦੇ ਸਰੋਤ ਹੀ ਗੰਦਲੇ ਹੋ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ