ਜਥੇਦਾਰ ਅਕਾਲ ਤਖ਼ਤ ਵੱਲੋਂ ਖ਼ਾਲਿਸਤਾਨ ਦੀ ਮੰਗ ਦਾ ਸਮਰਥਨ
ਅੱਜ ਜੂਨ 84 ਦੇ ਘੱਲੂਘਾਰੇ ਦੀ 36ਵੀਂ ਵਰ੍ਹੇਗੰਢ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ....
ਅੰਮ੍ਰਿਤਸਰ: ਅੱਜ ਜੂਨ 84 ਦੇ ਘੱਲੂਘਾਰੇ ਦੀ 36ਵੀਂ ਵਰ੍ਹੇਗੰਢ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਸੰਬੋਧਨ ਕੀਤਾ।
ਉਨ੍ਹਾਂ ਸਭ ਤੋਂ ਪਹਿਲਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਦਾ ਹਮਲਾ ਸਿੱਖ ਮਾਨਸਕਿਤਾ 'ਤੇ ਕੀਤਾ ਹਮਲਾ ਸੀ ਅਤੇ ਇਸ ਦੀ ਪੀੜ੍ਹ ਰਹਿੰਦੀ ਦੁਨੀਆਂ ਤੱਕ ਸਿੱਖ ਕਦੇ ਭੁਲਾ ਨਹੀਂ ਸਕਣਗੇ।
ਜਥੇਦਾਰ ਨੇ ਕਿਹਾ ਕਿ ਅੱਜ ਭਾਵੇਂ ਪ੍ਰਸ਼ਾਸ਼ਨ ਵੱਲੋਂ ਦਰਬਾਰ ਸਾਹਿਬ ਦੀ ਕੀਤੀ ਘੇਰਾਬੰਦੀ ਕਰਕੇ ਬਹੁਤੇ ਸਰਧਾਲੂ ਪਹੁੰਚ ਨਹੀਂ ਸਕੇ, ਪਰ ਪਹੁੰਚੇ ਸਰਧਾਲੂਆਂ ਦਾ ਉਹਨਾਂ ਤਹਿ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਰੋਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਤੇ ਇਹ ਰੋਕਾਂ ਨਹੀਂ ਲੱਗਣੀਆਂ ਚਾਹੀਦੀਆਂ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਘੱਲੂਘਾਰੇ ਨੂੰ ਹੱਢੀਂ ਹਢਾਉਣ ਅਤੇ ਅੱਖੀਂ ਦੇਖਣ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ ਜਾਣੇ ਚਾਹੀਦੇ ਹਨ।
ਅਤੇ ਇੱਕ ਦਸਤਾਵੇਜ਼ ਬਣਾ ਕੇ ਵੱਖ-ਵੱਖ ਭਾਸ਼ਾਵਾਂ 'ਚ ਪ੍ਰਿੰਟ ਕਰਾ ਕੇ ਵੰਡਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਿਯੋਗ ਨਾਲ ਇਹ ਕਾਰਜ ਆਰੰਭ ਕਰਨਗੇ।
ਉਨ੍ਹਾਂ ਕਿਹਾ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਜੇਕਰ ਦਰਬਾਰ ਸਾਹਿਬ ਕਿਸੇ ਸਮਾਗਮ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਖਾਲਿਸਤਾਨ ਜਾਂ ਹੋਰ ਨਾਅਰੇ ਲਗਦੇ ਹਨ ਤਾਂ ਉਹ ਜਾਇਜ਼ ਹਨ।
ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਦੀ ਪੇਸ਼ਕਾਰੀ 36 ਸਾਲਾਂ ਬਾਅਦ ਹਾਲੇ ਵੀ ਸਿੱਖ ਵਿਰੋਧੀ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜੂਨ 84 ਦੇ ਹਮਲੇ ਦੀ ਨਿੰਦਿਆ ਕੀਤੀ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਦੇ ਸਿੱਖਾਂ ਨੂੰ ਖਾਲਿਸਤਾਨ ਦੇਣ ਦੀ ਆਗਿਆ ਦਿੱਤੀ ਜਾਵੇਗੀ ਤਾਂ ਉਹ ਖੁਸ਼ੀ ਖੁਸ਼ੀ ਜਰੂਰ ਖਾਲਿਸਤਾਨ ਲੈਣਗੇ
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ