ਪੰਜਾਬ ਸਮੇਤ ਦੇਸ਼ ਦੇ ਇਹਨਾਂ ਸੂਬਿਆਂ ਵਿਚ 6 ਤੋਂ 9 ਜੂਨ ਤਕ ਹੋ ਸਕਦੀ ਹੈ ਭਾਰੀ ਬਾਰਿਸ਼!

ਏਜੰਸੀ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ ਐਨਸੀਆਰ ਤੋਂ ਇਲਾਵਾ ਮਹਾਰਾਸ਼ਟਰ...

Heavy rain and hailstorms are likely in between june 6 and 9

ਚੰਡੀਗੜ੍ਹ: ਜੂਨ ਮਹੀਨੇ ਪੰਜਾਬ ਅਤੇ ਭਾਰਤ ਵਿਚ ਅੱਤ ਦੀ ਗਰਮੀ ਪੈਂਦੀ ਹੈ। ਪਰ ਹੁਣ ਕਈ ਦਿਨਾਂ ਤੋਂ ਮੌਸਮ ਨੇ ਕਰਵਟ ਲਈ ਹੈ। ਹਾਲ ਹੀ ਵਿੱਚ ਨਿਸਰਗ ਤੂਫਾਨ ਨਾਲ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ ਅਤੇ ਹੋਰ ਸੂਬਿਆਂ ਵਿੱਚ ਵੀ ਭਾਰੀ ਬਾਰਸ਼ ਹੋਈ। ਤੂਫਾਨ ਨੇ ਮਹਾਰਾਸ਼ਟਰ ਦੇ ਰਾਏਗੜ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ।

ਇਸ ਤੋਂ ਬਾਅਦ ਹਾਲਾਂਕਿ ਕੁਝ ਰਾਜਾਂ ਵਿੱਚ ਮੌਸਮ (Weather) ਫਿਰ ਬਦਲ ਗਿਆ ਹੈ ਅਤੇ ਗਰਮੀ ਮਹਿਸੂਸ ਹੋ ਰਹੀ ਹੈ, ਪਰ ਅਗਲੇ 2 ਦਿਨਾਂ ਵਿੱਚ ਦਿੱਲੀ ਸਣੇ ਦੇਸ਼ ਦੇ 10 ਸੂਬਿਆਂ ‘ਚ ਭਾਰੀ ਬਾਰਸ਼ (Heavy rain) ਹੋ ਸਕਦੀ ਹੈ। ਇੰਨਾ ਹੀ ਨਹੀਂ, ਗੜੇਮਾਰੀ ਦੇ ਨਾਲ-ਨਾਲ ਕੁਝ ਥਾਂਵਾਂ ‘ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ  ਵਿਭਾਗ (IMD) ਨੇ ਅਗਲੇ ਦੋ ਦਿਨਾਂ ਲਈ ਰਾਜਧਾਨੀ ਦਿੱਲੀ ਵਿੱਚ ਭਾਰੀ ਬਾਰਸ਼ ਦਾ ਅਲਰਟ ਵੀ ਜਾਰੀ ਕੀਤਾ ਹੈ।

ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਲ਼ੇਧਾਰ ਬਾਰਸ਼ ਨਾਲ ਗੜ੍ਹਸ਼ੰਕਰ ਸ਼ਹਿਰ ਸਮੇਤ ਇਲਾਕਾ ਜਲ-ਥਲ ਹੋ ਗਿਆ ਹੈ। ਤੇਜ਼ ਬਾਰਸ਼ ਕਾਰਨ ਲੋਕਾਂ ਦੇ ਸਵੇਰ ਸਮੇਂ ਦੇ ਰੁਝੇਵੇਂ ਪ੍ਰਭਾਵਿਤ ਹੋਏ ਹਨ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ ਐਨਸੀਆਰ ਤੋਂ ਇਲਾਵਾ ਮਹਾਰਾਸ਼ਟਰ, ਮੱਧ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਝਾਰਖੰਡ, ਗੁਜਰਾਤ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਨਾਲ-ਨਾਲ ਯੂ.ਪੀ. ‘ਚ ਵੀ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ 9 ਜੂਨ ਤਕ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿਚ ਅੱਜ ਕਈ ਸ਼ਹਿਰਾਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਯੂਪੀ ਦੇ ਲਖਨਊ ਅਤੇ ਕਾਨਪੁਰ ਦਾ ਮੌਸਮ ਮੀਂਹ ਕਾਰਨ ਸੁਹਾਵਣਾ ਹੋ ਗਿਆ ਹੈ। ਬਿਹਾਰ ਦੇ ਕਈ ਇਲਾਕਿਆਂ ਵਿਚ ਵੀਰਵਾਰ ਦੀ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਸ਼ੁੱਕਰਵਾਰ ਤੱਕ ਰਹੀ।

ਮੌਸਮ ਵਿਭਾਗ ਦੇ ਅਨੁਸਾਰ, ਇੱਕ ਹੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 12-13 ਜੂਨ ਲਈ ਬਾਰਸ਼ ਹੋ ਸਕਦੀ ਹੈ। ਇਹੀ ਕਾਰਨ ਹੈ ਕਿ ਮੌਸਮ ਵਿਗਿਆਨੀਆਂ ਦਾ ਵੀ ਇਹੀ ਕਹਿਣਾ ਹੈ ਕਿ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਜੂਨ ਦੇ ਪਹਿਲੇ 15 ਦਿਨਾਂ ‘ਚ ਜ਼ਿਆਦਾ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਏਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।