ਕੋੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਆਉਣੀ ਤੈਅ, ਸਤੰਬਰ-ਅਕਤੂਬਰ ਤੋਂ ਸ਼ੁਰੂ ਹੋਣ ਦਾ ਖ਼ਦਸ਼ਾ

ਏਜੰਸੀ

ਖ਼ਬਰਾਂ, ਪੰਜਾਬ

ਕੋੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਆਉਣੀ ਤੈਅ, ਸਤੰਬਰ-ਅਕਤੂਬਰ ਤੋਂ ਸ਼ੁਰੂ ਹੋਣ ਦਾ ਖ਼ਦਸ਼ਾ

image

ਨਵੀਂ ਦਿੱਲੀ, 5 ਜੂਨ : ਨੀਤੀ ਆਯੋਗ ਦੇ ਮੈਂਬਰ ਵੀ.ਕੇ. ਸਾਰਸਵਤ ਨੇ ਕਿਹਾ ਹੈ ਕਿ ਭਾਰਤ ਨੇ ਕੋਵਿਡ -19 ਦੀ ਦੂਜੀ ਲਹਿਰ ਦਾ ਬਹੁਤ ਵਧੀਆ ਢੰਗ ਨਾਲ ਸਾਹਮਣਾ ਕੀਤਾ ਹੈ ਅਤੇ ਇਸ ਲਈ ਲਾਗ ਦੇ ਨਵੇਂ ਕੇਸਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿਤਾ ਕਿ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਵੀ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨਾਲ ਨੌਜਵਾਨ ਆਬਾਦੀ ਦੇ ਵਧੇਰੇ ਪ੍ਰਭਾਵਤ ਹੋਣ ਦਾ ਖ਼ਦਸ਼ਾ ਹੈ |
  ਸਾਰਸਵਤ ਨੇ ਕਿਹਾ ਕਿ ਭਾਰਤ ਦੇ ਮਹਾਂਮਾਰੀ ਮਾਹਰਾਂ ਨੇ ਬਹੁਤ ਸਪੱਸ਼ਟ ਸੰਕੇਤ ਦਿਤੇ ਹਨ ਕਿ ਕੋਵਿਡ -19 ਦੀ ਤੀਜੀ ਲਹਿਰ ਅਟੱਲ ਹੈ ਅਤੇ ਇਸ ਦੇ ਸਤੰਬਰ-ਅਕਤੂਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ | ਇਸ ਲਈ ਦੇਸ਼ ਨੂੰ  ਵੱਧ ਤੋਂ ਵੱਧ ਲੋਕਾਂ ਨੂੰ  ਟੀਕਾ ਲਗਵਾਉਣਾ ਚਾਹੀਦਾ ਹੈ |
  ਸਾਰਸਵਤ ਨੇ ਖ਼ਬਰ ਏਜੰਸੀ ਨੂੰ  ਕਿਹਾ,Tਮੈਨੂੰ ਲਗਦਾ ਹੈ ਕਿ ਅਸੀਂ ਕਾਫ਼ੀ ਹੱਦ ਤਕ ਵਧੀਆ ਪ੍ਰਦਰਸ਼ਨ ਕੀਤਾ ਹੈ | ਅਸੀਂ ਕੋਵਿਡ -19 ਦੀ ਦੂਜੀ ਲਹਿਰ ਦਾ ਚੰਗੀ ਤਰ੍ਹਾਂ ਮੁਕਾਬਲਾ ਕੀਤਾ ਅਤੇ ਇਹ ਇਸ ਦੇ ਨਤੀਜੇ ਵਜੋਂ ਹੈ ਕਿ ਲਾਗ ਦੇ ਨਵੇਂ ਮਾਮਲੇ ਹੇਠਾਂ ਆ ਰਹੇ ਹਨ | ਆਕਸੀਜਨ ਸਪਲਾਈ ਲਈ ਉਦਯੋਗ ਸਥਾਪਤ ਕਰ ਕੇ, ਅਸੀਂ ਮਹਾਂਮਾਰੀ ਨਾਲ ਨਜਿੱਠਣ ਵਿਚ ਕਾਮਯਾਬ ਹੋ ਗਏ |''
  ਇਸ ਤੋਂ ਪਹਿਲਾਂ ਦੇਸ਼ ਵਿਚ ਰੋਜ਼ਾਨਾ ਚਾਰ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ ਪਰ ਪਿਛਲੇ ਦਿਨਾਂ ਵਿਚ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟ ਕੇ ਤਕਰੀਬਨ 1.3 ਲੱਖ ਹੋ ਗਈ ਹੈ | ਸਾਰਸਵਤ ਨੇ ਕਿਹਾ ਕਿ ਕੋਵਿਡ -19 ਗਲੋਬਲ ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਵੀ ਭਾਰਤ ਦਾ ਪ੍ਰਬੰਧ ਚੰਗਾ ਸੀ ਅਤੇ ਇਸ ਨੇ ਦੇਸ਼ ਨੂੰ  ਵਿਸ਼ਵਵਿਆਪੀ ਮਹਾਂਮਾਰੀ ਦੀ ਦੂਜੀ ਲਹਿਰ ਨੂੰ  ਕਾਬੂ ਕਰਨ ਦਾ ਭਰੋਸਾ ਵੀ ਦਿਤਾ |  (ਏਜੰਸੀ)
  ਉਨ੍ਹਾਂ ਕਿਹਾ,Tਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਸਾਡਾ ਪ੍ਰਬੰਧਨ ਸ਼ਾਨਦਾਰ ਸੀ, ਜਿਸ ਨੂੰ  ਅਸੀਂ ਐਮਰਜੈਂਸੀ ਪ੍ਰਬੰਧਨ ਕਹਿੰਦੇ ਹਾਂ |U ਕੇਂਦਰੀ ਸਿਹਤ ਮੰਤਰਾਲੇ ਵਲੋਂ ਸ਼ੁਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ, ਇਹ ਚੰਗੇ ਸੰਕੇਤ ਹਨ | (ਏਜੰਸੀ)