ਫਰੀਦਕੋਟ : ਕੇਂਦਰੀ ਮਾਡਰਨ ਜੇਲ੍ਹ 'ਚੋਂ ਕੈਦੀਆਂ ਤੋਂ ਹੋਏ ਫੋਨ ਬਰਾਮਦ, ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲਦ ਹੀ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ

Faridkot jail

ਫਰੀਦਕੋਟ-ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਜੇਲ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਕੁੱਲ 9 ਮੋਬਾਇਲ ਫੋਨ ਬਰਾਮਦ ਕੀਤੇ ਹਨ ਜਿਸ ਦੇ ਸੰਬੰਧ 'ਚ ਇਕ ਕੈਦੀ, ਦੋ ਹਵਾਲਾਤੀਆਂ ਸਮੇਤ ਅਗਿਆਤ ਕੈਦੀਆਂ ਵਿਰੁੱਧ ਦੋ ਵੱਖ ਵੱਖ ਕੇਸ ਦਰਜ ਕਰਵਾਏ ਹਨ ।

ਇਹ ਵੀ ਪੜ੍ਹੋ-ਇਹ ਰਾਸ਼ਨ ਨਾ AAP ਦਾ ਤੇ ਨਾ ਹੀ BJP ਦਾ ਫਿਰ ਹੋਮ ਡਿਲਿਵਰੀ ਕਿਉਂ ਨਹੀਂ : ਕੇਜਰੀਵਾਲ

ਦੱਸ ਦੇਈਏ ਕੇ ਇਕ ਦਿਨ ਪਹਿਲਾਂ ਵੀ ਜੇਲ੍ਹ 'ਚੋਂ ਛੇ ਮੋਬਾਇਲ ਫੋਨ ਬਰਾਮਦ ਕੀਤੇ ਗਏ ਸਨ ਜਿਸ ਤੇ ਅਗਿਆਤ ਕੈਦੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਮੁਖੀ ਕਰਨ ਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੋਂ ਬਾਅਦ ਦੋ ਹਵਾਲਾਤੀਆ ਅਤੇ ਇਕ ਕੈਦੀ ਤੋਂ ਇਲਾਵਾ ਅਗਿਆਤ ਕੈਦੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ।

ਇਹ ਵੀ ਪੜ੍ਹੋ-ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ , ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ 'ਤੇ ਜਿੱਥੇ ਜ਼ੇਲ ਵਿਭਾਗ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ ਉੱਥੇ ਸਾਡੇ ਵੱਲੋਂ ਵੀ ਸਪੈਸ਼ਲ ਚੈਕਿੰਗ ਕੀਤੀ ਜਾਂਦੀ ਹੈ ਅਤੇਜੇਕਰ ਜੇਲ੍ਹ 'ਚੋਂ ਕੋਈ ਇਤਰਾਜ਼ਯੋਗ ਚੀਜ਼ ਮਿਲਦੀ ਹੈ ਤਾਂ ਉਸ ਨੂੰ ਲੈ ਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾਂਦੀ ਹੈ।