ਖੇਤੀਵਿਰੋਧੀਕਾਲੇਕਾਨੂੰਨਾਂਵਿਰੁਧਕਾਪੀਆਂਸਾੜਕੇਭਾਜਪਾਆਗੂਆਂਦੇਦਫ਼ਤਰਾਂਤੇੇਘਰਾਂਸਾਹਮਣੇਕੀਤੇਰੋਸਮੁਜ਼ਾਹਰੇ

ਏਜੰਸੀ

ਖ਼ਬਰਾਂ, ਪੰਜਾਬ

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਕਾਪੀਆਂ ਸਾੜ ਕੇ ਭਾਜਪਾ ਆਗੂਆਂ ਦੇ ਦਫ਼ਤਰਾਂ ਤੇੇ ਘਰਾਂ ਸਾਹਮਣੇ ਕੀਤੇ ਰੋਸ ਮੁਜ਼ਾਹਰੇ

image

ਅੰਮਿ੍ਤਸਰ/ਟਾਂਗਰਾ, 5 ਜੂਨ (ਸੁਰਜੀਤ ਸਿੰਘ ਖ਼ਾਲਸਾ) : ਕੇਂਦਰ ਦੀ ਮੋਦੀ ਸਰਕਾਰ ਵਿਸ਼ਵ ਵਪਾਰ ਸੰਸਥਾ, ਵਰਲਡ ਬੈਂਕ ਦੀਆਂ ਸਾਮਰਾਜੀ ਨੀਤੀਆਂ ਨੂੰ  ਲਾਗੂ ਕਰ ਕੇ ਕਾਰਪੋਰੇਟ ਘਰਾਣਿਆਂ ਪੱਖੀ ਏਜੰਡਾ ਪੂਰਾ ਜ਼ੋਰ ਲਗਾ ਕੇ ਕਿਸਾਨਾਂ ਮਜ਼ਦੂਰਾਂ 'ਤੇ ਠੋਸ ਰਹੀ ਹੈ | 
ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਖੰਨਾ ਸਮਾਰਕ ਵਿਖੇ ਕਿਸਾਨ ਖੇਤੀ ਵਿਰੋਧੀ ਕਾਲੇ ਕਨੂੰਨਾਂ ਦੀਆਂ ਕਾਪੀਆਂ ਸਾੜਦੇ ਸਮੇਂ ਇਕੱਠ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਚ ਲੋਕਤੰਤਰ ਦਾ ਘਾਣ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅੰਬਾਨੀਆਂ/ਅਡਾਨੀਆਂ ਨੂੰ  ਖ਼ੁਸ਼ ਕੀਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਕਿਸਾਨ ਅਤੇ ਮਜ਼ਦੂਰ ਦੀ ਆਵਾਜ਼ ਸੁਣਨ ਦੀ ਬਜਾਏ ਬਦਨਾਮ ਕਰ ਕੇ ਅੰਦੋਲਨ ਨੂੰ  ਤਾਰਪੀਡੋ ਕਰਨ ਵਿਚ ਲੱਗੀ ਹੋਈ ਹੈ | ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵਈਏ ਵਿਰੁਧ ਜਿੱਤ ਹੋਣ ਤਕ ਇਸ ਸੰਘਰਸ਼ ਨੂੰ  ਜਾਰੀ ਰਖਿਆ ਜਾਵੇਗਾ |
ਮਲੋਟ (ਗੁਰਮੀਤ ਸਿੰਘ ਮੱਕੜ) : ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਦਫ਼ਤਰਾਂ ਅੱਗੇ ਕਾਲੇ ਕਾਨੂੰਨਾਂ ਦੀ ਕਾਪੀਆਂ ਸਾੜਨ ਦੇ ਸੱਦੇ ਨੂੰ  ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਭਾਜਪਾ ਦਫ਼ਤਰ ਅੱਗੇ ਧਰਨਾ ਲਗਾਉਣ ਉਪਰੰਤ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁਧ ਜਮ ਕੇ ਨਾਹਰੇਬਾਜ਼ੀ ਕੀਤੀ ਗਈ | ਇਸ ਮੌਕੇ ਤੇ ਥਾਣਾ ਸਿਟੀ ਦੇ ਥਾਣਾ ਮੁਖੀ ਮੋਹਨ ਲਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਉਨ੍ਹਾਂ ਵਲੋਂ ਅੱਜ ਭਾਜਪਾ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਦੇਸ਼ ਨੂੰ  ਇਹ ਸੁਨੇਹਾ ਦਿਤਾ ਜਾਵੇਗਾ ਕਿ ਇਹ ਕਾਨੂੰਨ ਲੋਕ ਵਿਰੋਧੀ ਕਾਨੂੰਨ ਹਨ ਅਤੇ ਜੇਕਰ ਇਹ ਕਾਲੇ ਕਾਨੂੰਨ ਲਾਗੂ ਹੋ ਜਾਣਗੇ ਤਾਂ ਹਰ ਵਰਗ ਦੇ ਲੋਕ ਇਸ ਦੀ ਮਾਰ ਥੱਲੇ ਆ ਜਾਣਗੇ, ਜਿਸ ਲਈ ਉਨ੍ਹਾਂ ਵਲੋਂ ਅੱਜ ਕਾਲੇ ਕਾਨੂੰਨਾਂ ਦੀ ਕਾਪੀਆਂ ਸਾੜ ਕੇ ਇਹ ਕਾਨੂੰਨ ਵਾਪਸ ਲਏ ਜਾਣ ਅਤੇ ਲੋਕ ਪੱਖੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ | 
SUR•9T S9N78 K81LS1 05 •UN 01 1SR
ਫੋਟੋ ਕੈਪਸ਼ਨ- ਭਾਜਪਾ ਦੇ ਦਫਤਰ ਖੰਨਾਂ ਸਮਾਰਕ ਵੱਲ ਨੂੰ  ਰੋਸ ਮਾਰਚ ਕਰਦੇ ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਦੀ ਅਗਵਾਈ ਕਿਸਾਨਾਂ ਮਜਦੂਰਾਂ ਦਾ ਕਾਫਲਾ |
ਫੋਟੋਫਾਇਲ ਨੰ:-05ਐਮਐਲਟੀ02
ਕੈਂਪਸ਼ਨ:-ਮਲੋਟ ਵਿਖੇ ਭਾਜਪਾ ਦਫ਼ਤਰ ਅੱਗੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਅਤੇ ਗੱਲਬਾਤ ਕਰਦੇ ਹੋਏ ਪ੍ਰਧਾਨ ਗੁਰਪਾਸ਼ ਸਿੰਘ |                ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ |