ਸ੍ਰੀ ਦਰਬਾਰ ਸਾਹਿਬ 'ਚ ਸਿੱਖ ਨੌਜਵਾਨਾਂ ਤੇ ਬੀਬੀਆਂ ਵੱਲੋਂ ਲਗਾਏ ਗਏ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ( Sri Akal Takht Sahib) ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ: ਛੇ ਜੂਨ 1984 ਨੂੰ ਦਰਬਾਰ ਸਾਹਿਬ ( Darbar Sahib) ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ।
ਸਾਕਾ ਨੀਲਾ ਤਾਰਾ ਦੀ ਅੱਜ 37ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ( Sri Akal Takht Sahib) ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਨੌਜਵਾਨਾਂ(Sikh youth) ਅਤੇ ਸਿੱਖ ਬੀਬੀਆਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ( Khalistan Zindabad) ਦੇ ਨਾਅਰੇ ਲਗਾਏ ਗਏ ਹਨ।
ਦੱਸ ਦੇਈਏ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਸਮੇਤ ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ।
ਤਿੰਨ ਦਰਜਨਾਂ ਦੇ ਕਰੀਬ ਡੀ.ਐਸ.ਪੀ, ਐਸ.ਪੀ. ਤੇ ਇਕ ਡੀ.ਸੀ.ਪੀ. ਵੱਲੋਂ ਪੁਲਿਸ ਬਲ ਦੀ ਅਗਵਾਈ ਕੀਤੀ ਜਾ ਰਹੀ ਹੈ। ਸਾਰੇ ਹੀ ਸਿਵਲ ਵਰਦੀ ਵਿਚ ਤਾਇਨਾਤ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ( Sri Guru Granth Sahib Ji) ਵਿਖੇ ਫ਼ੌਜ ਦੀ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ ਸਨ।