ਨਵਜੋਤ ਸਿੱਧੂ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ PGI, ਲਿਵਰ 'ਚ ਦੱਸੀ ਜਾ ਰਹੀ ਸਮੱਸਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।

Navjot Sidhu

 

ਚੰਡੀਗੜ੍ਹ: ਰੋਡ ਰੇਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਲਿਵਰ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।

Navjot Sidhu

ਸੂਤਰਾਂ ਅਨੁਸਾਰ ਕੁੱਝ ਅਜਿਹੇ ਟੈਸਟ ਹਨ ਜੋ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਉਪਲਬਧ ਨਹੀਂ ਹਨ, ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਸਵੇਰੇ ਕਰੀਬ 9 ਵਜੇ ਡਾਕਟਰਾਂ ਦੀ ਸਲਾਹ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ।