ਤਹਿਸੀਲਦਾਰਾਂ ਦੀ ਹੜਤਾਲ ’ਤੇ ਮਾਨ ਸਰਕਾਰ ਸਖ਼ਤ, ਹੜਤਾਲ 'ਤੇ ਗਏ ਅਧਿਕਾਰੀਆਂ 'ਤੇ ਲਾਗੂ ਹੋਵੇਗਾ No Work No Pay

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਲ ਮੰਤਰੀ ਨੇ ਕਿਹਾ ਕਿ ਹੜਤਾਲ ਕਾਰਨ ਸਰਕਾਰੀ ਕੰਮਕਾਜ ਵਿਚ ਵਿਘਨ ਪੈ ਰਿਹਾ ਹੈ, ਜਿਸ ਦਾ ਲੋਕਾਂ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।

Punjab govt Strict on Tehsildar' strike

 

ਚੰਡੀਗੜ੍ਹ: ਤਹਿਸੀਲਦਾਰਾਂ ਦੀ ਹੜਤਾਲ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਨੇ ਹੜਤਾਲ 'ਤੇ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਕੰਮ 'ਤੇ ਪਰਤਣ ਦੇ ਆਦੇਸ਼ ਦਿੱਤੇ ਹਨ। ਸਰਕਾਰ ਨੇ ਹੜਤਾਲ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਮਾਲ ਮੰਤਰੀ ਨੇ ਕਿਹਾ ਕਿ ਹੜਤਾਲ ਕਾਰਨ ਸਰਕਾਰੀ ਕੰਮਕਾਜ ਵਿਚ ਵਿਘਨ ਪੈ ਰਿਹਾ ਹੈ, ਜਿਸ ਦਾ ਲੋਕਾਂ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।


Photo

ਉਹਨਾਂ ਚੇਤਾਵਨੀ ਦਿੱਤੀ ਕਿ ਹੜਤਾਲ 'ਤੇ ਗਏ ਅਧਿਕਾਰੀਆਂ/ਕਰਮਚਾਰੀਆਂ 'ਤੇ 'ਨੋ ਵਰਕ ਨੋ ਪੇਅ' ਨਿਯਮ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਦਰਅਸਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਤਹਿਸੀਲਦਾਰਾਂ ਨੂੰ ਮੁਅਤਲ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਤਹਿਸੀਲਦਾਰਾਂ ਵੱਲੋਂ 6 ਜੂਨ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਹੋਰ ਅੱਗੇ ਵਧਾ ਦਿੱਤਾ ਗਿਆ।