ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ, 'ਕੇਂਦਰ ਤੇ ਸੂਬਾ ਸਰਕਾਰ ਜਲਦ ਕਰੇ ਕਾਰਵਾਈ'
ਬਹੁਤ ਹੀ ਨਿੰਦਣਯੋਗ ਘਟਨਾ ਹੈ'
ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਈ ਪ੍ਰਮੁੱਖ ਸਿਆਸੀ ਆਗੂਆਂ ਅਤੇ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਕੜੀ ਵਿੱਚ ਅੱਜ ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਸਿੱਧੂ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਮਾਨਸਾ ਪਹੁੰਚੇ।
ਉਹ ਸਿੱਧੂ ਦੇ ਪਿਤਾ ਨੂੰ ਮਿਲੇ ਅਤੇ ਉਨ੍ਹਾਂ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਹੌਸਲਾ ਦਿੰਦੇ ਹੋਏ ਦੇਖਿਆ ਗਿਆ। ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਚਿਨ ਪਾਇਲਟ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਖੌਫਨਾਕ ਹਾਦਸਾ ਹੈ।
ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਵਾਨਾਂ ਨੂੰ ਰੋਕਣਾ ਪਵੇਗਾ। ਪੰਜਾਬ ਦੇ ਲੋਕਾਂ ਨੇ ਬਹੁਤ ਸਮਾਂ ਅੱਤਵਾਦ ਦੇ ਦੌਰ ਚ ਲੰਘਾਇਆ। ਅਸੀਂ ਨਹੀਂ ਚਾਹੁੰਦੇ ਉਹ ਸਮਾਂ ਵਾਪਸ ਆਵੇ ਪਰ ਜੋ ਘਟਨਾ ਘਟੀ ਉਹ ਬਹੁਤ ਹੀ ਹੈਰਾਨ ਕਰਨ ਵਾਲੀ ਤੇ ਨਿੰਦਣਯੋਗ ਹੈ। ਘਟਨਾ ਨੂੰ ਅੰਜ਼ਮਾ ਦੇਣ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਮੀਦ ਹੈ ਕੇਂਦਰ ਸਰਕਾਰ, ਪੰਜਾਬ ਸਰਕਾਰ ਇਸ ਤੇ ਪੁਖਤਾ ਕਾਰਵਾਈ ਕਰੇਗੀ।