ਸਾਕਾ ਨੀਲਾ ਤਾਰਾ ਦੀ 39ਵੀਂ ਵਰ੍ਹੇਗੰਢ: ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਇੱਕਠਾ ਕਰਨ ਦੀ ਲੋੜ ’ਤੇ ਦਿਤਾ ਜ਼ੋਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ

Giani Harpreet Singh

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਵਰ੍ਹੇਗੰਢ ਨੂੰ ਸਮਰਪਤ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੀ ਯਾਦ ਨੂੰ ਸਮਰਪਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਇਕਜੁਟ ਹੋਣ ਦਾ ਸੱਦਾ ਦਿਤਾ।

ਇਹ ਵੀ ਪੜ੍ਹੋ: ਅਪਣੀ ਭੈਣ ਨਾਲ ਜ਼ਬਰ ਜਨਾਹ ਕਰਨ ਵਾਲੇ ਮਰਤੇਏ ਭਰਾ ਨੂੰ 20 ਸਾਲ ਦੀ ਕੈਦ

ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਵੀ ਝੁਕਾ ਸਕਦੇ ਹਾਂ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸਮੇਂ ਦੀ ਹਕੂਮਤ ਨੇ ਜੋ ਸਾਡੇ ਦਿਲਾਂ 'ਤੇ ਡੂੰਘੇ ਜ਼ਖ਼ਮ ਕੀਤੇ ਹਨ, ਉਹ ਨਾ ਤਾਂ ਭਰੇ ਹਨ ਤੇ ਨਾ ਹੀ ਕਦੇ ਭਰਨਗੇ। ਅੱਜ ਸਾਡੀ ਤਾਕਤ ਘਟੀ ਨਹੀਂ, ਪਰ ਬਿਖਰੀ ਹੋਈ ਹੈ।

ਇਹ ਵੀ ਪੜ੍ਹੋ: ਇਕ ਅਜਿਹੀ ਰੇਲ ਜਿਸ ਵਿਚ ਨਹੀਂ ਲਗਦੀ ਕੋਈ ਟਿਕਟ, ਜਾਣੋ ਰੇਲ ਸਬੰਧੀ ਰੁਮਾਂਚਕ ਜਾਣਕਾਰੀ 

ਜਥੇਦਾਰ ਨੇ ਕਿਹਾ ਕਿ ਜਿਹੜੇ ਨੌਜੁਆਨ ਸਾਡੇ ਤੋਂ ਦੂਰ ਹੋ ਚੁੱਕੇ ਹਨ, ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਹਨ, ਉਨ੍ਹਾਂ ਨੂੰ ਮੋੜ ਕੇ ਲਿਆਈਏ। । ਉਨ੍ਹਾਂ ਕਿਹਾ ਕਿ ਅੱਜ ਲੋੜ ਸਿੱਖ ਸ਼ਕਤੀ ਨੂੰ ਇੱਕਠਾ ਕਰਨ ਦੀ ਹੈ। ਛੋਟੇ-ਛੋਟੇ ਮਤਭੇਦ ਕੌਮਾਂ ਨੂੰ ਜ਼ਿੰਦਾ ਰੱਖਦੇ ਹਨ, ਇਨ੍ਹਾਂ ਉਪਰ ਉੱਠ ਕੇ ਇਕੱਠੇ ਹੋਈਏ। ਸਾਨੂੰ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਨੇ ਇਨਸਾਫ਼ ਨਹੀਂ ਦੇਣਾ, ਉਨ੍ਹਾਂ ਨੇ ਤਾਂ ਬਿਰਤਾਂਤ ਸਿਰਜਣਾ ਸ਼ੁਰੂ ਕਰ ਦਿਤਾ ਹੈ ਕਿ ਸਿੱਖ ਤਾਂ ਘਟ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਸਿੱਖਾਂ ਦੇ ਦਮ ’ਤੇ ਸਰਕਾਰ ਨਹੀਂ ਬਣ ਸਕਦੀ।

ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸਾ: ਪ੍ਰਵਾਰਾਂ ਤੋਂ ਦੇਹ ਸੌਂਪਣ ਤੋਂ ਪਹਿਲਾਂ ਸ਼ੱਕੀ ਮਾਮਲਿਆਂ 'ਚ ਹੋਵੇਗਾ ਡੀਐਨਏ ਟੈਸਟ

ਉਨ੍ਹਾਂ ਸਮੂਹ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਅਤੇ ਸਮੂਹ ਸਿੱਖ ਪ੍ਰਚਾਰਕਾਂ ਨੂੰ ਕਾਫ਼ਲੇ ਬਣਾ ਪੰਜਾਬ ਦੇ ਪਿੰਡਾਂ 'ਚ ਜਾ ਕੇ ਸਿੱਖੀ ਦੇ ਪ੍ਰਚਾਰ ਦਾ ਸੱਦਾ ਦਿਤਾ। ਇਸ ਸਮਾਗਮ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਹਨ।