ਜਲੰਧਰ ਦੇ ਵੱਡੇ ਵਪਾਰੀ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਦਿੱਤੀ ਜਾਨੋਂ ਮਾਰਨ ਦੀ ਧਮਕੀ 

ਏਜੰਸੀ

ਖ਼ਬਰਾਂ, ਪੰਜਾਬ

ਕਾਰੋਬਾਰੀ ਨਰਿੰਦਰ ਸੱਗੂ ਦੀ ਸ਼ਿਕਾਇਤ ’ਤੇ FIR ਦਰਜ

Narendra Sagu

ਜਲੰਧਰ -  ਜਲੰਧਰ ਦੇ ਵੱਡੇ ਵਪਾਰੀ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਅਤੇ ਨਾਲ ਹੀ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਜਾਣਕਾਰੀ ਮੁਤਾਬਕ ਫਿਰੌਤੀ ਦੇਣ ਵਾਲੇ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਪੈਸੇ ਨਾ ਮਿਲੇ ਤਾਂ ਉਹ ਸੱਗੂ ਅਤੇ ਪਰਿਵਾਰ ਨੂੰ ਗੋਲੀਆਂ ਨਾਲ ਮਾਰ ਦੇਣਗੇ। 

ਥਾਣਾ ਨੰਬਰ 8 ਦੀ ਪੁਲਿਸ ਕੋਲ ਦਰਜ ਕਰਵਾਏ ਮਾਮਲੇ ਵਿਚ ਨਰਿੰਦਰ ਸੱਗੂ ਨੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਕਾਲ ਆਈ ਸੀ ਪਰ ਉਸ ਨੇ ਫ਼ੋਨ ਨਹੀਂ ਚੁੱਕਿਆ ਪਰ ਜਦੋਂ ਵਾਰ-ਵਾਰ ਫੋਨ ਆ ਰਿਹਾ ਸੀ ਤਾਂ ਉਸ ਨੂੰ ਫ਼ੋਨ ਚੁੱਕਣਾ ਪਿਆ। ਫੋਨ ਕਰਨ ਵਾਲੇ ਕੋਲ ਉਸ ਬਾਰੇ ਕਾਫ਼ੀ ਜਾਣਕਾਰੀ ਸੀ। ਉਸ ਨੇ ਕਿਹਾ ਕਿ ਜੇਕਰ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਹ ਉਸ ਦੇ ਸਿਰ ਵਿਚ ਗੋਲੀਆਂ ਮਾਰ ਕੇ ਉਸ ਨੂੰ ਮਾਰ ਦੇਣਗੇ।

ਨਰਿੰਦਰ ਸੱਗੂ ਨੇ ਦੱਸਿਆ ਕਿ ਜਦੋਂ ਉਸ ਨੇ ਆਪਣਾ ਮੋਬਾਈਲ ਬੰਦ ਕੀਤਾ ਤਾਂ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਉਸ ਦੇ ਲੜਕੇ ਦੇ ਨੰਬਰ 'ਤੇ ਫੋਨ ਕੀਤਾ। ਜਿਵੇਂ ਹੀ ਉਸ ਦੇ ਪੁੱਤਰ ਨੇ ਫੋਨ ਚੁੱਕਿਆ ਤਾਂ ਦੋਸ਼ੀ ਨੇ ਉਸ ਤੋਂ 5 ਕਰੋੜ ਰੁਪਏ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈਣਗੇ। ਫਿਰੌਤੀ ਮੰਗਣ ਵਾਲੇ ਨੇ ਕਾਰੋਬਾਰੀ ਦੇ ਪੂਰੇ ਪਰਿਵਾਰ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਹੈ।