Kangana Ranaut : ਕੰਗਨਾ ਰਣੌਤ ਥੱਪੜ ਕਾਂਡ ਤੋਂ ਬਾਅਦ ਪੰਜਾਬਣ CISF ਮਹਿਲਾ ਜਵਾਨ ਨੇ ਦੱਸ ਦਿੱਤੀ ਸਾਰੀ ਕਹਾਣੀ ਕਿ ਕਿਉਂ ਮਾਰਿਆ ਥੱਪੜ?
Kangana Ranaut : ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਸਸਪੈਂਡ
Kangana Ranaut slap controversy: ਚੰਡੀਗੜ੍ਹ ਏਅਰਪੋਰਟ 'ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ CISF ਮਹਿਲਾ ਜਵਾਨ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਆਈਐਸਐਫ ਕਮਾਂਡੈਂਟ ਨੇ ਅਗਲੀ ਕਾਰਵਾਈ ਲਈ ਪੁਲਿਸ ਨੂੰ ਬੁਲਾ ਲਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਸਿਪਾਹੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਹੁਣ ਉਸ ਦੇ ਖਿਲਾਫ FIR ਦਰਜ ਕੀਤੀ ਜਾ ਸਕਦੀ ਹੈ।
ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਜਿਸ ਵਿਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰੰਟ ਏਰੀਆ ਵਿਚ ਉਸ ਨੂੰ ਥੱਪੜ ਮਾਰ ਦਿੱਤਾ।
ਕੰਗਨਾ ਨੇ ਮਹਿਲਾ ਸਿਪਾਹੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਸੀ। ਇਸ ਘਟਨਾ ਕਾਰਨ ਹਵਾਈ ਅੱਡੇ 'ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋ ਗਿਆ। ਇਸ ਪੂਰੇ ਮਾਮਲੇ ਦੀ ਵਿਭਾਗੀ ਜਾਂਚ ਲਈ ਸੀਆਈਐਸਐਫ ਦੇ 4 ਅਧਿਕਾਰੀਆਂ ਦੀ ਟੀਮ ਬਣਾਈ ਗਈ ਹੈ। ਜੋ ਚੰਡੀਗੜ੍ਹ ਏਅਰਪੋਰਟ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਸੀਆਈਐਸਐਫ ਦੇ ਸੂਤਰਾਂ ਅਨੁਸਾਰ ਕੰਗਨਾ ਨੇ ਸੁਰੱਖਿਆ ਜਾਂਚ ਦੌਰਾਨ ਆਪਣਾ ਮੋਬਾਈਲ ਟਰੇ ਵਿੱਚ ਰੱਖਣ ਤੋਂ ਇਨਕਾਰ ਕਰ ਦਿੱਤਾ।
ਕੰਗਨਾ ਰਣੌਤ ਨਾਲ ਬਹਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਕੰਗਨਾ ਸਕਿਓਰਿਟੀ ਚੈਕਿੰਗ ਦੇ ਕੋਲ ਹੈ। ਫਿਰ ਇੱਕ ਅਵਾਜ਼ ਸੁਣਾਈ ਦਿੰਦੀ ਹੈ ਕਿ ਉਡੀਕ ਕਰੋ ਮੈਡਮ। ਕਾਂਸਟੇਬਲ ਕੁਲਵਿੰਦਰ ਕੌਰ ਕਹਿ ਰਹੀ ਹੈ ਕਿ ਜਦੋਂ ਕੰਗਨਾ ਰਣੌਤ ਨੇ ਕਿਸਾਨਾਂ ਬਾਰੇ ਬਿਆਨ ਦਿੱਤਾ ਤਾਂ ਮੇਰੀ ਮਾਂ ਉੱਥੇ ਹੀ ਧਰਨੇ 'ਤੇ ਵਿੱਚ ਬੈਠੀ ਸੀ।
ਥੱਪੜ ਮਾਰਨ ਵਾਲੀ ਕਿਸਾਨ ਕੁਲਵਿੰਦਰ ਕੌਰ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਮਹੀਵਾਲ ਦੀ ਰਹਿਣ ਵਾਲੀ ਹੈ। ਉਸ ਦੇ ਭਰਾ ਸ਼ੇਰ ਸਿੰਘ ਨੇ ਦੱਸਿਆ ਕਿ ਫਿਲਹਾਲ ਸਾਨੂੰ ਪੂਰੇ ਮਾਮਲੇ ਦੀ ਜਾਣਕਾਰੀ ਨਹੀਂ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ। ਮੈਂ ਕੁਲਵਿੰਦਰ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਹਿ ਸਕਦਾ ਹਾਂ। ਉਹ ਕਰੀਬ 2 ਸਾਲ ਤੋਂ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਹਨ।