ਡੋਪ ਟੈਸਟ ਲਈ ਤਿਆਰ ਹਨ ਕੈਪਟਨ ਅਮਰਿੰਦਰ ਸਿੰਘ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ, ਪਰ ਬਾਕੀ ਚੁਣੇ ਹੋਏ ਨੁਮਾਇੰਦਿਆਂ ਉਤੇ ਇਹ ਫੈਸਲਾ ਉਨ੍ਹਾਂ ਦੀ...

Capt Amarinder Singh

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ, ਪਰ ਬਾਕੀ ਚੁਣੇ ਹੋਏ ਨੁਮਾਇੰਦਿਆਂ ਉਤੇ ਇਹ ਫੈਸਲਾ ਉਨ੍ਹਾਂ ਦੀ ਅੰਤਰ - ਆਤਮਾ ਉਤੇ ਛੱਡ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਹ ਗੱਲ ਉਸ ਪ੍ਰਸੰਗ ਵਿਚ ਕਹੀ ਹੈ ਜਦੋਂ ਬੀਤੇ ਦਿਨ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਦੇ ਵਿਰੋਧ ਵਿਚ ਕਾਂਗਰਸ ਅਤੇ ਹੋਰ ਪਾਰਟੀਆਂ ਸਹਿਤ ਵੱਖਰੇ ਵਰਗਾਂ ਨੇ ਮੰਗ ਕੀਤੀ ਸੀ ਕਿ ਸਿਆਸਤਦਾਨਾਂ ਨੂੰ ਵੀ ਅਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।

ਰਾਜਨੀਤਕ ਅਤੇ ਹੋਰ ਵਿਰੋਧੀਆਂ ਦੇ ਨਾਲ ਇਸ ਸਬੰਧ ਵਿਚ ਉਨ੍ਹਾਂ ਨੂੰ ਦਿਤੀ ਚੁਣੌਤੀ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ  ਮੈਨੂੰ ਡੋਪ ਟੈਸਟ ਕਰਵਾਉਣ ਵਿਚ ਕੋਈ ਪਰੇਸ਼ਾਨੀ ਨਹੀਂ ਹੈ।

ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਇਹ ਟੈਸਟ ਕਰਵਾਉਣ ਵਿਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਕੈਬੀਨੇਟ ਸਾਥੀ ਸਹਿਤ ਕਈ ਸਿਆਸਤਦਾਨ ਪਹਿਲਾਂ ਹੀ ਇਹ ਟੈਸਟ ਕਰਾਉਣ ਲਈ ਅਪਣੀ ਇੱਛਾ ਤੌਰ 'ਤੇ ਅੱਗੇ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਕਾਰਜਕਾਲ ਦੇ ਦੌਰਾਨ ਨਸ਼ਾ ਕਰਨ ਜਾਂ ਨਸ਼ੇ ਦੇ ਕਾਰੋਬਾਰ ਨਾਲ ਸਬੰਧ ਵਿਚ ਕਿਸੇ ਵੀ ਸਿਆਸਤਦਾਨਾਂ ਉਤੇ ਹੁਣੇ ਤੱਕ ਉਂਗਲ ਨਹੀਂ ਉਠੀ, ਫਿਰ ਵੀ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਇਸ ਟੈਸਟ ਦੀ ਜ਼ਰੂਰਤ ਮਹਿਸੂਸ ਕਰਦਾ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਤਕ ਉਨ੍ਹਾਂ ਦਾ ਨਿਜੀ ਤੌਰ 'ਤੇ ਸਬੰਧ ਹੈ,  ਉਨ੍ਹਾਂ ਨੂੰ ਅਜਿਹਾ ਕਰਨ ਵਿਚ ਕੋਈ ਝਿੱਜਕ ਨਹੀਂ ਹੈ। ਉਨ੍ਹਾਂ ਨੇ ਪੰਜਾਬ ਵਿਚ ਹਮੇਸ਼ਾ ਲਈ ਨਸ਼ੇ ਦੀ ਬੀਮਾਰੀ ਨੂੰ ਜਡ਼ ਤੋਂ ਖ਼ਤਮ ਕਰਨ ਲਈ ਅਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।