ਸੰਨੀ ਦਿਓਲ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ ਚੋਣ ਕਮਿਸ਼ਨ ਕੋਲ ਪੁੱਜੀ ਰਿਪੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਜੇਪੀ ਭਾਜਪਾ ਦੇ ਉਮੀਦਵਾਰ ਅਜੇ ਸਿੰਘ ਧਰਮਿੰਦਰ ਦਿਉਲ ਸੰਨੀ ਦਿਉਲ...

Sunny Deol

ਚੰਡੀਗੜ੍ਹ: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਜੇਪੀ ਭਾਜਪਾ ਦੇ ਉਮੀਦਵਾਰ ਸਨੀ ਦਿਉਲ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੇ ਗਏ ਖਰਚ ਦੀ ਆਖਰੀ ਰਿਪੋਰਟ ਪੰਜਾਬ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਰਿਪੋਰਟ ਵਿਚ ਸੰਨੀ ਦਿਉਲ ਨੇ ਚੋਣ ਪ੍ਰਚਾਰ ਕਰਨ ਵਿਚ 78 ਲੱਖ 51 ਹਜਾਰ 592.45 ਰੁਪਏ ਖਰਚ ਕੀਤੇ ਗਏ ਹਨ। 

ਸੁਨੀਲ ਜਾਖੜ ਨੇ ਖਰਚ ਕੀਤੇ ਸਨ 61 ਲੱਖ 36 ਹਜਾਰ 58 ਰੁਪਏ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਚੋਣਾਂ ਦੌਰਾਨ ਚੋਣ ਪ੍ਰਚਾਰ ਵਿਚ ਉਮੀਦਵਾਰ ਦੇ ਲਈ 70 ਲੱਖ ਰੁਪਏ ਤੱਕ ਦੀ ਹੱਦ ਨਿਰਧਾਰਤ ਕੀਤੀ ਸੀ। ਸੰਨੀ ਦਿਓਲ ਵੱਲੋਂ ਨਿਰਧਾਰਤ ਹੱਦ ਤੋਂ ਜ਼ਿਆਦਾ ਖਰਚ ਕਰਨ ਨਾਲ ਉਨ੍ਹਾਂ ‘ਤੇ ਚੋਣ ਕਮਿਸ਼ਨ ਦੀ ਤਲਵਾਰ ਲਟਕ ਰਹੀ ਹੈ।

45 ਦਿਨਾਂ ‘ਚ ਸੌਂਪਣੀ ਹੁੰਦੀ ਹੈ। ਰਿਪੋਰਟ

ਦੱਸ ਦਈਏ ਕਿ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਭੇਜੇ ਗਏ ਖਰਚ ਦੇ ਵਿਵਰਨ ਨੂੰ 45 ਦਿਨਾਂ ਦੇ ਅੰਦਰ ਭਾਰਤੀ ਚੋਣ ਕਮਿਸ਼ਨ ਨੂੰ ਭੇਜਣਾ ਜਰੂਰੀ ਹੈ। ਰਿਪੋਰਟ ਮਿਲਣ 'ਤੇ 45 ਦਿਨਾਂ ਦੇ ਅੰਦਰ ਕਮਿਸ਼ਨ ਅਪਣਾ ਫ਼ੈਸਲਾ ਸੁਣਾਉਂਦਾ ਹੈ।