ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਤੋਂ ਇਲਾਵਾ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ!

ਏਜੰਸੀ

ਖ਼ਬਰਾਂ, ਪੰਜਾਬ

ਜਾਣੋ ਆਪਣੇ-ਆਪਣੇ ਸ਼ਹਿਰਾਂ ਦਾ ਹਾਲ

Rain

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ 'ਚ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਪਏ ਮੀਂਹ ਨੇ ਗਰਮੀ ਤੋਂ ਕੁਝ ਨਿਜਾਤ ਦਿਵਾਈ ਹੈ। ਅਜਿਹੇ 'ਚ ਮੁੜ ਤੋਂ ਮੌਸਮ ਵਿਭਾਗ ਨੇ ਬਾਰਸ਼ ਦੀ ਸੰਭਾਵਨਾ ਜਤਾਈ ਹੈ।

ਉੱਧਰ ਮੁੰਬਈ ਕੋਰੋਨਾ ਵਾਇਰਸ ਦੇ ਨਾਲ-ਨਾਲ ਮੀਂਹ ਨਾਲ ਵੀ ਬੇਹਾਲ ਹੈ। ਮੌਸਮ ਵਿਭਾਗ ਨੇ ਮੁੰਬਈ 'ਚ ਵੀ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮਹਾਰਾਸ਼ਟਰ ਦੇ ਰਤਨਾਗਿਰੀ ਤੇ ਨਾਸਿਕ ਇਲਾਕਿਆਂ 'ਚ ਅੱਜ ਲਈ ਯੈਲੋ ਅਲਰਟ ਹੈ।

ਇਸ ਦੌਰਾਨ ਤਾਪਮਾਨ 29 ਡਿਗਰੀ ਤੋਂ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੁੰਬਈ 'ਚ ਪਿਛਲੇ ਚਾਰ ਦਿਨਾਂ ਤੋਂ ਜੰਮ ਕੇ ਮੀਂਹ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਬਾਰਸ਼ ਨਾਲ ਪਵਈ ਝੀਲ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਈ ਹੈ। ਦੱਸ ਦਈਏ ਕੀ ਮੁੰਬਈ 'ਚ ਸ਼ੁੱਕਰਵਾਰ ਰਾਤ ਤੋਂ ਭਾਰੀ ਬਾਰਸ਼ ਸ਼ੁਰੂ ਹੋ ਰਹੀ ਹੈ।

ਨਿਰੰਤਰ ਮੀਂਹ ਕਾਰਨ ਮੌਸਮ ਵਿਭਾਗ ਨੇ ਮੁੰਬਈ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।  

ਨਿਰੰਤਰ ਮੀਂਹ ਦੇ ਕਾਰਨ ਮੁੰਬਈ ਦੇ ਪੱਛਮੀ ਐਕਸਪ੍ਰੈਸ ਹਾਈਵੇਅ 'ਤੇ ਭਾਰੀ ਟ੍ਰੈਫਿਕ ਹੋ ਗਈ ਹੈ। ਇਸ ਤੋਂ ਇਲਾਵਾ ਜੁਹੂ, ਜੋਗੇਸ਼ਵਰੀ ਅਤੇ ਗੋਰੇਗਾਉਂ ਸਮੇਤ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਬੀਚ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।