ਸੰਸਦ ਵਿਚ 22 ਜੁਲਾਈ ਤੋਂ ਵਿਰੋਧ ਪ੍ਰਦਰਸ਼ਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਤਿਆਰੀਆਂ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਸੰਸਦ ਵਿਚ 22 ਜੁਲਾਈ ਤੋਂ ਵਿਰੋਧ ਪ੍ਰਦਰਸ਼ਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਤਿਆਰੀਆਂ ਜਾਰੀ

image


ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਆਗੂ ਕਿਸਾਨਾਂ ਦੀਆਂ ਸ਼ਿਕਾਇਤਾਂ ਦੀ ਬਜਾਏ ਵਿਰੋਧ ਦੀ ਜੜ੍ਹ ਲੱਭਣ

ਪ੍ਰਮੋਦ ਕੌਸ਼ਲ
ਲੁਧਿਆਣਾ, 5 ਜੁਲਾਈ: ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ |  22 ਜੁਲਾਈ ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰ ਇਕ ਸੰਗਠਨ ਦੇ ਪੰਜ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨਗੇ | ਸੰਯੁਕਤ ਕਿਸਾਨ ਮੋਰਚਾ ਵਿਰੋਧੀ ਪਾਰਟੀਆਂ ਨੂੰ  ਵੀ ਚਿਤਾਵਨੀ-ਪੱਤਰ ਲਿਖੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੀ ਸਰਗਰਮੀ ਨਾਲ ਕਿਸਾਨਾਂ ਦੀਆਂ ਮੰਗਾਂ ਲਈ ਆਵਾਜ਼ ਉਠਾਉਣ | 
ਮੋਰਚੇ ਦੇ ਆਗੂਆਂ ਨੇ ਕਿਹਾ ਕਿ Tਅਸੀਂ ਵਿਰੋਧੀ ਪਾਰਟੀਆਂ ਤੋਂ ਇਹ ਚਾਹੁੰਦੇ ਹਾਂ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਹ ਵੀ ਕਿਸਾਨ ਅੰਦੋਲਨ ਅਤੇ ਇਸ ਦੀਆਂ ਮੰਗਾਂ ਨੂੰ  ਮੁੱਖ ਮੁੱਦਾ ਬਣਾਉਣ ਅਤੇ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਕਰਨ ਲਈ ਦਬਾਅ ਹੇਠ ਆਵੇ | ਅਸੀਂ ਨਹੀਂ ਚਾਹੁੰਦੇ ਕਿ ਵਿਰੋਧੀ ਧਿਰ ਹੰਗਾਮਾ ਪੈਦਾ ਕਰੇ ਜਾਂ ਸਿਰਫ਼ ਕਾਰਵਾਈ ਤੋਂ ਹਟ ਜਾਵੇ, ਪਰ ਸੰਸਦ ਅੰਦਰ ਉਸਾਰੂ ਢੰਗ ਨਾਲ ਵਿਰੋਧ ਦਰਜ ਕਰਾਵੇ, ਜਦੋਂ ਕਿ ਕਿਸਾਨ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ |'' 8 ਜੁਲਾਈ ਨੂੰ  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀਜ਼ਲ, ਪਟਰੌਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਵਿਰੁਧ ਦੇਸ਼-ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ |  ਨਿਰਧਾਰਤ ਜਨਤਕ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਪਣੇ ਵਾਹਨ ਸੜਕ ਦੇ ਕਿਨਾਰੇ ਖੜੇ ਕਰਨ ਅਤੇ ਖ਼ਾਲੀ ਰਸੋਈ ਗੈਸ ਸਿਲੰਡਰਾਂ ਨਾਲ ਆਉਣ | ਉਹ ਪੋਸਟਰਾਂ, ਤਖ਼ਤੀਆਂ ਅਤੇ ਬੈਨਰਾਂ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ ਜੋ ਡੀਜ਼ਲ, ਪਟਰੌਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਅੱਧੇ ਰੇਟ ਦੀ ਮੰਗ ਦੇ ਨਾਲ 3 ਕੇਂਦਰੀ ਖੇਤੀਬਾੜੀ 
ਕਾਨੂੰਨ ਰੱਦ ਕਰੋ ਅਤੇ ਸਾਰੀਆਂ ਫ਼ਸਲਾਂ ਲਈ ਇਕ ਐਮਐਸਪੀ ਗਰੰਟੀ ਕਾਨੂੰਨ ਬਣਾਉ ਆਦਿ ਦੇ ਨਹਅਰੇ ਲਾਉਣਗੇ |  ਇਹ ਪ੍ਰਦਰਸ਼ਨ ਸਵੇਰੇ 10 ਵਜੇ ਤੋਂ 12 ਵਜੇ ਤਕ ਹੋਵੇਗਾ | ਭਾਰਤ ਵਿਚ ਅੱਜ ਡੀਜ਼ਲ ਅਤੇ ਪਟਰੌਲ ਦੀਆਂ ਕੀਮਤਾਂ ਲਗਭਗ 100 ਰੁਪਏ ਪ੍ਰਤੀ ਲੀਟਰ ਹਨ |
ਪੰਜਾਬ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਨੇ ਰਾਜ ਦੇ ਮੁੱਖ ਮੰਤਰੀ ਨੂੰ  ਪੱਤਰ ਲਿਖਿਆ ਹੈ ਜਿਸ ਵਿਚ ਪਾਰਟੀ ਦੇ ਆਗੂਆਂ ਦੇ ਹਰ ਪਾਸੇ ਹੋ ਰਹੇ ਵਿਰੋਧ ਪ੍ਰਦਰਸਨਾਂ ਬਾਰੇ ਵਿਚਾਰ ਵਟਾਂਦਰੇ ਲਈ ਸਮਾਂ ਮੰਗਿਆ ਗਿਆ ਹੈ | ਭਾਜਪਾ ਅਤੇ ਹੋਰ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ  ਇਸ ਰੋਹ ਅਤੇ ਨਿਰਾਸ਼ਾ ਦੇ ਪ੍ਰਗਟਾਵੇ ਬਾਰੇ ਸ਼ਿਕਾਇਤ ਕਰਨ ਦੀ ਬਜਾਏ ਕਿਸਾਨਾਂ ਦੇ ਗੁੱਸੇ ਦੀ ਜੜ੍ਹ ਨੂੰ  ਸਮਝ ਲੈਣਾ ਚਾਹੀਦਾ ਹੈ | ਇਨ੍ਹਾਂ ਆਗੂਆਂ ਨੂੰ  ਇਹ ਸਮਝ ਲੈਣਾ ਚਾਹੀਦਾ ਹੈ ਕਿ ਮੌਜੂਦਾ ਸੰਘਰਸ਼ ਕਿਸਾਨਾਂ ਲਈ ਇਹ ਜ਼ਿੰਦਗੀ ਅਤੇ ਮੌਤ ਦਾ ਵਿਸ਼ਾ ਹੈ |