ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦਰ ਗ੍ਰਿਫ਼ਤਾਰ
ਬੀਤੇ ਦਿਨੀਂ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਸੀ ਰੱਦ
Rana Jung Bahadur
ਜਲੰਧਰ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਬਾਰਾਦਰੀ ਦੀ ਪੁਲਿਸ ਨੇ ਜੰਗ ਬਹਾਦਰ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਜ਼ਿਕਰਯੋਗ ਹੈ ਕਿ ਜੰਗ ਬਹਾਦਰ ਦੇ ਵਕੀਲ ਨੇ ਕੱਲ੍ਹ ਅਦਾਲਤ ਤੋਂ ਰਾਣਾ ਜੰਗ ਬਹਾਦਰ ਦੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਮਾਣਯੋਗ ਅਦਾਲਤ ਨੇ ਰੱਦ ਕਰ ਦਿੱਤਾ ਹੈ।