ਜਲੰਧਰ : ਅੱਜ ਜਲੰਧਰ-ਕਪੂਰਥਲਾ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਇਕ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਦਸਿਆ ਜਾ ਰਿਹਾ ਹੈ ਕਿ ਕਪੂਰਥਲਾ ਤੋਂ ਜਲੰਧਰ ਵੱਲ ਨੂੰ ਆ ਰਹੇ ਇਕ ਆਟੋ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ (ਨੰਬਰ PB09J4495) ਨੇ ਟੱਕਰ ਮਾਰ ਦਿਤੀ ਜੋ ਅੱਗੇ ਖੜੇ ਟਰੱਕ ਨਾਲ ਟਕਰਾਇਆ ਅਤੇ ਇਸ ਵਿਚ ਆਟੋ ਡਰਾਈਵਰ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਪ੍ਰਸਿੱਧ ਪੌਪ ਗਾਇਕਾ ਕੋਕੋ ਲੀ ਨੇ ਕੀਤੀ ਖ਼ੁਦਕੁਸ਼ੀ
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਜਗਜੀਤ ਸਿੰਘ ਦੇ ਸਹੁਰਾ ਤਰਸੇਮ ਦੱਤ ਨੇ ਦਸਿਆ ਕਿ ਇਹ ਟੱਕਰ ਬਹੁਤ ਭਿਆਨਕ ਸੀ ਜਿਸ ਵਿਚ ਉਨ੍ਹਾਂ ਦੇ ਜਵਾਈ ਸਮੇਤ ਤਿੰਨ ਲੋਕ ਗੰਭੀਰ ਜ਼ਖ਼ਮੀ ਹੋਏ ਸਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਜਗਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ ਜਦਕਿ ਦੂਜੇ ਦੋ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬਚੇ ਛੱਡ ਗਿਆ ਹੈ।
ਉਧਰ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ। ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।