ਪੰਜਾਬ 'ਚ ਭਾਜਪਾ-ਅਕਾਲੀ ਗਠਜੋੜ ਦਾ ਐਲਾਨ ਸੰਭਵ : ਕੋਰ ਕਮੇਟੀ 'ਚ ਬਣੀ ਸਹਿਮਤੀ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ 'ਚ ਸੁਖਬੀਰ ਬਾਦਲ ਲੈਣਗੇ ਜ਼ਿਲਾ ਪ੍ਰਧਾਨਾਂ ਤੋਂ ਸਹਿਮਤੀ

photo

 

ਚੰਡੀਗੜ੍ਹ : ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ ਦਾ ਅੱਜ ਐਲਾਨ ਹੋ ਸਕਦਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਇਸ ਬਾਰੇ ਚਰਚਾ ਹੋਈ ਸੀ। ਜਿਸ ਵਿਚ ਜ਼ਿਆਦਾਤਰ ਆਗੂਆਂ ਨੇ ਗਠਜੋੜ ਦੇ ਹੱਕ ਵਿਚ ਸਮਰਥਨ ਦਿਤਾ ਹੈ।

ਗਠਜੋੜ ਨਾਲ ਸੀਟਾਂ ਦੀ ਵੰਡ 'ਤੇ ਚਰਚਾ ਕਰਨ ਲਈ ਅਕਾਲੀ ਦਲ ਇਹ ਮੀਟਿੰਗ ਕਰ ਰਿਹਾ ਹੈ। ਭਾਜਪਾ ਹੁਣ ਪਿਛਲੀ ਵਾਰ ਨਾਲੋਂ ਅਕਾਲੀ ਦਲ ਤੋਂ ਵੱਧ ਸੀਟਾਂ ਦੀ ਮੰਗ ਕਰ ਰਹੀ ਹੈ। ਜਿਸ ਸਬੰਧੀ ਜ਼ਿਲ੍ਹਾ ਪੱਧਰੀ ਆਗੂਆਂ ਦੀ ਸਹਿਮਤੀ ਲਈ ਜਾ ਰਹੀ ਹੈ ਤਾਂ ਜੋ ਗਠਜੋੜ ਤੋਂ ਬਾਅਦ ਪਾਰਟੀ ਵਿੱਚ ਕੋਈ ਦਰਾਰ ਨਾ ਪਵੇ।

ਅਕਾਲੀ ਦਲ ਵੱਲੋਂ ਇਸ ਨੂੰ ਅੰਤਿਮ ਰੂਪ ਦਿੰਦੇ ਹੀ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ।
ਕਰੀਬ 24 ਸਾਲਾਂ ਤੋਂ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸੀ। 2020 ਵਿਚ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ। ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਵੀ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਤੋਂ ਬਾਅਦ ਪੰਜਾਬ ਦੀਆਂ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।