ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਵਜੋਂ ਹੋਈ ਪਛਾਣ

VIGILANCE BUREAU NABS SOCIAL ACTIVIST, PRIVATE DOCTOR FOR ACCEPTING BRIBE OF RS 2 LAKHS FROM PETROL PUMP OWNER

 

 ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪ੍ਰਾਈਵੇਟ ਡਾਕਟਰ ਅਤੇ ਇਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇੰਗਲੈਂਡ: ਪੰਜਾਬੀ ਵਿਦਿਆਰਥਣ ਨੇ ਪੁਲ਼ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ, ਗਰਭਵਤੀ ਸੀ ਮ੍ਰਿਤਕ ਲੜਕੀ

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦਸਿਆ ਕਿ ਉਸ ਨੇ ਕੁੱਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁੱਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ।

ਇਹ ਵੀ ਪੜ੍ਹੋ: ਮਣੀਪੁਰ ਵਿਚ ਸਕੂਲ ਦੇ ਬਾਹਰ ਮਹਿਲਾ ਦਾ ਗੋਲੀ ਮਾਰ ਕੇ ਕਤਲ, ਦੋ ਮਹੀਨੇ ਬਾਅਦ ਹੀ ਖੁਲ੍ਹਿਆ ਸੀ ਸਕੂਲ

ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ, ਕਈ ਸੀਨੀਅਰ ਆਗੂਆਂ ਨੂੰ ਮਿਲੀ ਥਾਂ 

 ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: 14 ਜੁਲਾਈ ਨੂੰ ਲਾਂਚ ਕੀਤਾ ਜਾਵੇਗਾ ਚੰਦਰਯਾਨ-3, ਇਸਰੋ ਨੇ ਕੀਤਾ ਐਲਾਨ

ਬੁਲਾਰੇ ਨੇਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।