ਪੰਜਾਬ ਦੇ ਮੁੱਦਿਆਂ ਲਈ ਤਕੜੇ ਹੋ ਕੇ ਲੜਾਂਗੇ ਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਵਾਂਗੇ - ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

photo


ਅੰਮ੍ਰਿਤਸਰ : (ਰਮਨਦੀਪ ਕੌਰ ਸੈਣੀ) : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਜਾਖੜ ਦੇ ਨਾਲ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਵੀ ਸ਼ਾਮਲ ਸਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ, ਪੰਜਾਬੀਅਤ, ਭਾਈਚਾਰੇ ਤੇ ਪੰਜਾਬ ਦੇ ਮੁੱਦਿਆਂ ਲਈ ਤਕੜੇ ਹੋ ਕੇ ਲੜਾਂਗੇ ਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਵਾਂਗੇ। ਉਨ੍ਹਾਂ ਨੇ ਭਾਜਪਾ ਦੇ ਗਠਜੋੜ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹੋਰ ਸਿਆਸਤਦਾਨਾਂ ਵਾਂਗ ਗੁਰੂਘਰ ਨੂੰ ਆਪਣੇ ਸਿਆਸੀ ਲਾਹੇ ਲਈ ਨਹੀਂ ਵਰਤ ਸਕਦੇ। ਉਹ ਜਲਦੀ ਹੀ ਪ੍ਰੈਸ ਕਾਨਫਰੰਸ ਵਿੱਚ ਹਰ ਗੱਲ ਦਾ ਜਵਾਬ ਦੇਣਗੇ।

2024 ’ਚ ਭਾਜਪਾ ਪੰਜਾਬ ਵਿਚ ਇਕੱਲੀ ਚੋਣਾਂ ਲੜੇਗੀ- ਵਿਜੇ ਰੂਪਾਨੀ

ਭਾਜਪਾ ਦੇ ਸੀਨੀਅਰ ਆਗੂ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ ਦਾ ਫੈਸਲਾ ਸ਼ਲਾਘਾਯੋਗ ਹੈ। ਸੁਨੀਲ ਜਾਖੜ ਤੇ ਉਨ੍ਹਾਂ ਦੇ ਪਿਤਾ ਨੇ ਪੰਜਾਬ ਤੇ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚੱਲ ਰਹੀਆਂ ਖਬਰਾਂ ਬਾਰੇ ਬੋਲਦਿਆਂ ਕਿਹਾ ਸਪੱਸ਼ਟ ਕਿਹਾ ਕਿ 2024 ਵਿਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ। 
ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿਚ ਕਿਸੇ ਨਾਲ ਵੀ ਗਠਜੋੜ ਨਹੀਂ ਕਰਨਾ ਚਾਹੀਦਾ। ਲੋਕਾਂ ਤੱਕ ਸਿੱਧੀ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।

ਸੁਨੀਲ ਜਾਖੜ ਦੀ ਅਗਵਾਈ ਵਿਚ ਭਾਜਪਾ ਹੋਰ ਤਰੱਕੀ ਕਰੇਗੀ - ਵਿਜੇ ਸਾਂਪਲਾ 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇ ਭਾਜਪਾ ਆਗੂ ਤੇ NCSC ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਭਾਜਪਾ ਵਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਨੂੰ ਆਸ ਹੈ ਕਿ ਸੁਨੀਲ ਜਾਖੜ ਦੀ ਅਗਵਾਈ ਵਿਚ ਭਾਜਪਾ ਹੋਰ ਤਰੱਕੀ ਕਰੇਗੀ ਇਸ ਦੇ ਨਾਲ ਹੀ ਭਾਜਪਾ ਤੇ ਅਕਾਲੀ ਦਲ ਗਠਜੋੜ ਅਤੇ ਵਿਜੇ ਸਾਂਪਲਾ ਨੇ ਕਿਹਾ ਕਿ ਇਹ ਕੰਮ ਹਾਈਕਮਾਂਡ ਦਾ ਹੈ ਅਤੇ ਹਾਈਕਮਾਂਡ ਜੋ ਫ਼ੈਸਲਾ ਲਵੇਗੀ ਉਹ ਸਾਨੂੰ ਮਨਜੂਰ ਹੋਵੇਗਾ ਫਿਲਹਾਲ ਭਾਜਪਾ ਆਪਣੇ ਬਲਬੂਤੇ ਸਮਰਥ ਹੈ।