Bikram Majithia : ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bikram Majithia: ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਕੀਤਾ ਸੀ ਪੇਸ਼

Bikram Majithia sent to 14-day judicial custody News

Bikram Majithia sent to 14-day judicial custody News: ਬਿਕਰਮ ਮਜੀਠੀਆ ਨੂੰ ਅਦਾਲਤ ਨੇ ਵਿਜੀਲੈਂਸ ਦੇ ਸ਼ਿਕੰਜੇ ਵਿਚੋਂ ਕੱਢ ਕੇ ਹੁਣ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਵਿਜੀਲੈਂਸ ਨੂੰ 7 ਤੇ 4 ਦਿਨਾਂ ਦਾ ਰਿਮਾਂਡ ਦਿੱਤਾ ਸੀ।

ਅੱਜ ਵਿਜੀਲੈਂਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਹੁਣ ਪੁਲਿਸ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਵਾਲੀ ਜੇਲ ਨਾਭਾ ਲੈ ਕੇ ਜਾਵੇਗੀ। ਇਸ ਤੋਂ ਬਾਅਦ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। 

ਉਧਰ ਸੂਤਰ ਇਹ ਵੀ ਦੱਸਦੇ ਹਨ ਕਿ ਵਿਜੀਲੈਂਸ ਹੁਣ ਵੀ ਮਜੀਠੀਆ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਂਚ ਵਿਚ ਜੁਟੀ ਹੋਈ ਹੈ। ਬੀਤੇ ਦਿਨ ਵਿਜੀਲੈਂਸ ਵਲੋਂ ਉੱਤਰ ਪ੍ਰਦੇਸ਼ ਵਿਚ ਮਜੀਠੀਆ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਵਿਜੀਲੈਂਸ ਅੰਦਰੋ ਅੰਦਰੀ ਹਰਿਆਣਾ ਤੇ ਦਿੱਲੀ ਸਣੇ ਕਈ ਇਲਾਕਿਆਂ ਵਿਚ ਰੇਡ ਕਰ ਰਹੀ ਹੈ।

(For more news apart from “ Bikram Majithia sent to 14-day judicial custody News , ” stay tuned to Rozana Spokesman.)