72.50 ਕੁਇੰਟਲ ਭੁੱਕੀ ਨਾਲ ਦੋ ਵਿਅਕਤੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

2 arrested with 72.50 Quintal Poppy

ਜਲੰਧਰ/ਚੰਡੀਗੜ੍ਹ, ਨਸ਼ਿਆਂ ਦੇ ਖਿਲਾਫ਼ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਰਾਜਸਥਾਨ ਤੋਂ ਪੰਜਾਬ ਵਿਚ ਭੁੱਕੀ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ। ਦੋਵਾਂ ਦੋਸ਼ੀਆਂ ਦੀ ਪਹਿਚਾਣ ਧਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਲੰਡੇਕੇ ਜ਼ਿਲ੍ਹਾ ਮੋਗਾ ਅਤੇ ਗੁਰਵੀਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਰੱਤੀਆਂ ਮੋਗਾ ਵਜੋਂ ਹੋਈ ਹੈ ਅਤੇ 180 ਬੋਰੀਆਂ ਭੁੱਕੀ ਨਾਲ ਭਰਿਆ ਟਰੱਕ ਜ਼ਬਤ ਕਰ ਲਿਆ ਗਿਆ ਹੈ।