ਪੰਜਾਬ ਸਰਕਾਰ ਵਲੋਂ ਮਹਿਲਾ ਰਾਜ ਸੂਚਨਾ ਕਮਿਸ਼ਨਰ ਡਾ. ਵਿਨੇ ਕਪੂਰ ਮਹਿਰਾ ਦੀਆਂ ਸੇਵਾਵਾਂ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਮਹਿਲਾ ਰਾਜ ਸੂਚਨਾ ਕਮਿਸ਼ਨਰ ਡਾ. ਵਿਨੇ ਕਪੂਰ ਮਹਿਰਾ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਹਨ। ਵਧੀਕ ਮੁੱਖ ਗ੍ਰਹਿ ਸਕੱਤਰ ਐੱਨਐੱਸ ਕਲਸੀ ਵੱਲੋਂ ਜਾਰੀ ...

Dr Vinay Kapoor Mehra Wuth Badal

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਹਿਲਾ ਰਾਜ ਸੂਚਨਾ ਕਮਿਸ਼ਨਰ ਡਾ. ਵਿਨੇ ਕਪੂਰ ਮਹਿਰਾ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਹਨ। ਵਧੀਕ ਮੁੱਖ ਗ੍ਰਹਿ ਸਕੱਤਰ ਐੱਨਐੱਸ ਕਲਸੀ ਵੱਲੋਂ ਜਾਰੀ ਕੀਤੇ ਹੁਕਮ ਵਿਚ ਦਸਿਆ ਗਿਆ ਹੈ ਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ - ਅੰਮ੍ਰਿਤਸਰ ਵਿਚ ਦਿਤੀ ਗਈ ਨੌਕਰੀ ਤੋਂ ਅਸਤੀਫ਼ਾ ਦੇਣ ਲਈ ਕਿਹਾ ਸੀ ਪਰ ਉਨ੍ਹਾਂ ਇੰਝ ਕਰਨ ਤੋਂ ਇਨਕਾਰ ਕਰ ਦਿਤਾ ਸੀ, ਜਿਸ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਬਰਖ਼ਾਸਤ ਕੀਤੀਆਂ ਜਾਂਦੀਆਂ ਹਨ।

Related Stories