ਚੰਡੀਗੜ੍ਹ ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਆਗੂ ਪ੍ਰਦੀਪ ਛਾਬੜਾ ਨੇ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਪੰਜਾਬ

ਉਹ ਛੇਤੀ ਹੀ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਣਗੇ, ਜਿਸ ਵਿਚ ਉਹ ਅਸਤੀਫ਼ੇ ਦੇ ਵੇਰਵੇ ਦੇਣਗੇ।

Chandigarh Congress Former President leader Pradeep Chhabra resigns

ਚੰਡੀਗੜ੍ਹ: ਚੰਡੀਗੜ੍ਹ ਕਾਂਗਰਸ (Chandigarh Congress) ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ (Pardeep Chabbra) ਨੇ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫ਼ਾ (Resign) ਦੇ ਦਿੱਤਾ। ਪ੍ਰਦੀਪ ਛਾਬੜਾ ਨੇ ਸ਼ੁੱਕਰਵਾਰ ਸਵੇਰੇ ਇੱਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਮੈਂਬਰ ਵਜੋਂ ਅਸਤੀਫ਼ਾ ਦੇ ਰਹੇ ਹਨ। ਉਹ ਛੇਤੀ ਹੀ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਣਗੇ, ਜਿਸ ਵਿਚ ਉਹ ਅਸਤੀਫ਼ੇ ਦੇ ਵੇਰਵੇ ਦੇਣਗੇ।

ਹੋਰ ਪੜ੍ਹੋ: Monsoon Session: ਬਾਕੀ ਹਫ਼ਤਿਆਂ ਦੀ ਤਰ੍ਹਾਂ ਇਹ ਹਫ਼ਤਾ ਵੀ ਚੜ੍ਹਿਆ ਹੰਗਾਮੇ ਦੀ ਭੇਂਟ

ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬਾ ਕਾਂਗਰਸ ਕਮੇਟੀ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਪਹਿਲੀ ਬੈਠਕ ਵਿਚ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਦਾ ਮੁੱਦਾ ਸੁਰਖੀਆਂ ਵਿਚ ਸੀ। ਛਾਬੜਾ ਨੂੰ ਸੈਕਟਰ -35 ਸਥਿਤ ਕਾਂਗਰਸ ਭਵਨ ਵਿਚ ਹੋਈ ਮੀਟਿੰਗ ‘ਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਗਿਆ ਸੀ, ਪਰ ਉਹ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਨਹੀਂ ਆਏ। ਇਸ ਦੌਰਾਨ ਪ੍ਰਦੀਪ ਛਾਬੜਾ ਨੂੰ ਸਰਬਸੰਮਤੀ ਨਾਲ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

ਹੋਰ ਪੜ੍ਹੋ: ਪੰਜਾਬ ਦੀ ਖਿਡਾਰਨ ਗੁਰਜੀਤ ਕੌਰ ਨੇ ਜਿੱਤੇ ਦਿਲ, ਦਾਦੀ ਨੇ ਕਿਹਾ- ਮੈਨੂੰ ਆਪਣੀ ਪੋਤੀ ’ਤੇ ਮਾਣ ਹੈ

ਪਾਰਟੀ ਦੇ ਮੁੱਖ ਬੁਲਾਰੇ ਐਚਐਸ ਲੱਕੀ ਨੇ ਕਿਹਾ ਕਿ ਪਾਰਟੀ ਨੇ ਮੀਟਿੰਗ ਵਿਚ ਪ੍ਰਦੀਪ ਛਾਬੜਾ ਦੇ ਹਾਲੀਆ ਬਿਆਨਾਂ ਦਾ ਸਖਤ ਨੋਟਿਸ ਲਿਆ ਹੈ। ਮੀਟਿੰਗ ਵਿਚ ਦੱਸਿਆ ਗਿਆ ਕਿ ਪ੍ਰਦੀਪ ਛਾਬੜਾ ਪਾਰਟੀ ਲੀਡਰਸ਼ਿਪ ਦੀ ਆਲੋਚਨਾ ਕਰ ਰਹੇ ਹਨ। ਇਸ ਨਾਲ ਆਗਾਮੀ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚ ਸਕਦਾ ਹੈ। ਸਰਬਸੰਮਤੀ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਕਰਕੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ।