ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਐਕਸਪੋੋਰਟ ਤੇ ਬਫਰ ਸਟਾਕ ਸਬਸਿਡੀ ਦੀ ਬਣਦੀ 10.56 ਕਰੋੋੜ ਰੁਪਏ ਦੀ ਰਾਸ਼ੀ ਦੀ ਹੁਣ ਤੱਕ ਨਹੀਂ ਕੀਤੀ ਗਈ ਅਦਾਇਗੀ

Payment of Rs 45 crore to sugarcane cultivators released: Sukhjinder Singh Randhawa

ਚੰਡੀਗੜ੍ਹ -  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ 'ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।

ਸ. ਰੰਧਾਵਾ ਵੱਲੋੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌੌਰਾਨ ਬੀਜ ਵੱਜੋੋਂ ਦਿੱਤੇ ਜਾਣਗੇ।

ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਸ਼ੂਗਰ ਕੇਨ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲੱਗਭੱਗ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਨੂੰ ਗੰਨਾ ਕਾਸ਼ਤਕਾਰਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਨਿੱਜੀ ਭਾਈਵਾਲੀ ਅਧੀਨ 30 ਕਰੋੋੜ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਬਾਇਓ ਸੀ.ਐਨ.ਜੀ. ਪ੍ਰਾਜੈਕਟ ਦਾ ਕੰਮ ਸਬੰਧਤ ਪਾਰਟੀ ਵੱਲੋੋਂ ਅੱਜ ਭੂਮੀ ਪੂਜਨ ਉਪਰੰਤ ਸ਼ੁਰੂ ਕੀਤਾ ਜਾ ਰਿਹਾ ਹੈ ਜਦੋਂ ਕਿ ਭੋੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਵੀ ਇਸੇ ਤਰ੍ਹਾਂ ਲਗਾਏ ਜਾ ਰਹੇ ਬਾਇਓ ਸੀ.ਐਨ.ਜੀ. ਪ੍ਰਾਜੈਕਟ ਦਾ ਕੰਮ ਇਸੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।