ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਬੇਹਰਿਮੀ ਨਾਲ ਕੀਤਾ ਕਤਲ, ਯਾਰ ਨੇ ਹੀ ਕੀਤੀ ਯਾਰ-ਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

6 ਸਾਲ ਪਹਿਲਾਂ ਗਿਆ ਸੀ ਕੈਨੇਡਾ

photo

 

ਬਲਾਚੌਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

 

 

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦਾ  ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ  ਮ੍ਰਿਤਕ ਨੌਜਵਾਨ ਦੇ ਦੋਸਤ ਨੇ ਹੀ ਕੀਤਾ।  ਮ੍ਰਿਤਕ ਨੌਜਵਨਾ ਦਾ ਪਹਿਚਾਣ ਲਖਵੀਰ ਸਿੰਘ ਬੈਂਸ ਉਰਫ ( ਲੱਕੀ) ਵਜੋਂ ਹੋਈ ਹੈ।

 

ਇਸ ਮਾਮਲੇ ਵਿਚ ਕੈਨੇਡਾ ਦੀ ਪੀਲ ਪੁਲਿਸ ਵੱਲੋਂ ਉਸ ਦੇ ਹੀ ਇਕ ਦੋਸਤ ਸ਼ਰਨਦੀਪ ਕੁਮਾਰ ਨੂੰ ਗ੍ਰਿਫ਼ਤਾਰ ਅਤੇ ਚਾਰਜ਼ ਕੀਤਾ ਗਿਆ ਹੈ, ਜਿਸ ਦੀ ਕੋਰਟ ਵਿੱਚ ਪੇਸ਼ੀ 2 ਸਤੰਬਰ ਦੀ ਪਈ ਹੈ। ਮ੍ਰਿਤਕ ਲਖਬੀਰ ਸਿੰਘ ਬੈਂਸ ਪੰਜਾਬ ਦੇ ਬਲਾਚੌਰ ਦਾ ਰਹਿਣ ਵਾਲਾ ਸੀ। ਪੁੱਤ ਦੀ ਮੌਤ ਦੀ ਖਬਰ  ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।