ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਾਂਗਰਸ ਦੀਆਂ ਸੰਵਿਧਾਨ ਬਚਾਓ ਰੈਲੀਆਂ ਨੂੰ ਲੈ ਕੇ ਕਸਿਆ ਤੰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਭਾਰਤੀ ਸੰਵਿਧਾਨ ਦੀ ਸਭ ਤੋਂ ਜ਼ਿਆਦਾ ਉਲੰਘਣਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕੀਤੀ ਸੀ

Cabinet Minister Tarunpreet Saund takes a dig at Congress's save the constitution rallies

Cabinet Minister Tarunpreet Saund takes a dig at Congress's save the constitution rallies : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਸੰਵਿਧਾਨ ਬਚਾਓ ਰੈਲੀਆਂ ਨੂੰ ਲੈ ਕੇ ਤੰਜ ਕਸਿਆ ਹੈ। ਸੌਂਦ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਸਭ ਤੋਂ ਜ਼ਿਆਦਾ ਉਲੰਘਣਾ ਸਾਬਕਾ ਪ੍ਰਧਾਨ ਇੰਦਰਾ ਗਾਂਧੀ ਵੱਲੋਂ ਕੀਤੀ ਗਈ ਸੀ। ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਵਿਚ ਗੈਰ-ਸੰਵਿਧਾਨਕ ਐਮਰਜੈਂਸੀ ਲਗਾਈ ਗਈ ਸੀ।

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਅੱਗੇ ਕਿਹਾ ਕਿ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੰਵਿਧਾਨ ਦੀ ਸਭ ਤੋਂ ਜ਼ਿਆਦਾ ਉਲੰਘਣਾ ਕਰਨ ਵਾਲੀ ਕਾਂਗਰਸ ਪਾਰਟੀ ਅੱਜ ਸੰਵਿਧਾਨ ਬਚਾਓ ਰੈਲੀਆਂ ਕਰ ਰਹੀ ਹੈ। ਇਹ ਤਾਂ ਉਹ ਗੱਲ ਹੋ ਗਈ ਜਿਵੇਂ ਇਕ ਬੱਕਰੇ ਕੱਟਣ ਵਾਲਾ ਕਸਾਈ ਲੋਕਾਂ ਨੂੰ ਜੀਵਨ ਦੀ ਕੀਮਤ ਸਬੰਧੀ ਕੋਈ ਸੰਦੇਸ਼ ਦਿੰਦਾ ਹੋਵੇ।