ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਦੋ ਦਿਨਾਂ ਲਈ ਪੰਜਾਬ ਆਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ੍ਹ ਪਹੁੰਚੇਗੀ

Central team to visit flood-affected areas

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇਕ ਟੀਮ ਸੂਬੇ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ (ਸੀ.ਆਈ.ਐਸ.) ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ੍ਹ ਪਹੁੰਚੇਗੀ। ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕੇਂਦਰ ਦੀ ਇਸ ਟੀਮ ਨੂੰ ਹਾਲ ਹੀ ਵਿਚ ਹੜ੍ਹ੍ਹਾਂ ਕਾਰਨ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ।

ਇਸ ਮੀਟਿੰਗ ਤੋਂ ਤੁਰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਵਾਨਾ ਹੋਵੇਗੀ। ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।