ਬਖਸ਼ੇ ਨਹੀਂ ਜਾਣਗੇ ਧਮਾਕੇ ਲਈ ਜ਼ਿਮੇਵਾਰ ਲੋਕ: ਕੈਪਟਨ ਅਮਰਿੰਦਰ
ਬਟਾਲਾ ਪੁੱਜ ਕੇ ਜ਼ਖਮੀਆਂ ਦਾ ਜਾਣਿਆ ਹਾਲ ਚਾਲ
ਗੁਰਦਾਸਪੁਰ: ਬਟਾਲਾ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਣਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਪਹੁੰਚੇ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਵੀ ਮੌਜੂਦ ਰਹੇ। ਕੈਪਟਨ ਅਮਰਿੰਦਰ ਨੇ ਹਸਪਤਾਲ ਵਿਚ ਧਮਾਕੇ ਦੇ ਜ਼ਖਮੀਆਂ ਨੂੰ ਹੌਂਸਲਾ ਦਿੱਤਾ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦੀ ਗੱਲ ਕਹੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਧਮਾਕੇ ਦੀ ਡੂੰਘਾਈ ਨਾਲ ਜਾਂਚ ਕਰਵਾਏ ਜਾਣ ਦਾ ਵੀ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲੇ ਨਾਲ ਸਬੰਧਤ ਕੋਈ ਵੀ ਸ਼ਖਸ਼ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਪੰਜਾਬ ਵਲੋਂ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰਵਾਏ ਜਾਣ ਦਾ ਭਰੋਸਾ ਦਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਦੀ ਵੀ ਗੱਲ ਆਖੀ ਹੈ। ਹੁਣ ਦੇਖਣਾ ਹੋਵੇਗਾ ਕਿ ਗੈਰਕਾਨੂੰਨੀ ਤਰੀਕੇ ਨਾਲ ਚਲ ਰਹੀ ਇਸ ਫੈਕਟਰੀ 'ਚ ਸਾਥ ਦੇਣ ਵਾਲੇ ਕਿਹੜੇ ਕਿਹੜੇ ਵਿਅਕਤੀਆਂ ਦਾ ਨਾਮ ਅੱਗੇ ਆਉਂਦਾ ਹੈ ਅਤੇ ਉਨ੍ਹਾਂ ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।