ਸੁਲਤਾਨਪੁਰ ਲੋਧੀ ਦੇ ਸਫੇਦ ਪੇਂਟ ਨਾਲ ਸੁੰਦਰੀਕਰਨ ਦੀ ਸੇਵਾ ਸ਼ੁਰੂ

ਏਜੰਸੀ

ਖ਼ਬਰਾਂ, ਪੰਜਾਬ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਸੁੰਦਰੀਕਰਨ (ਸਫੈਦ ਪੇਂਟ) ਕਰਵਾਉਣ ਦੀ ਸੇਵਾ ਹੋ ਚੁੱਕੀ ਹੈ।

Work started to paint Sultanpur Lodhi in White Color

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਸੁੰਦਰੀਕਰਨ (ਸਫੈਦ ਪੇਂਟ) ਕਰਵਾਉਣ ਦੀ ਸੇਵਾ ਹੋ ਚੁੱਕੀ ਹੈ। ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਇਹ ਸੇਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕਰਵਾਈ ਗਈ।

ਉਪਰੰਤ ਸਮੂਹ ਬੁਲਾਰਿਆਂ ਨੇ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੁਲਤਾਨਪੁਰ ਲੋਧੀ ਨੂੰ ਸਫੈਦ ਪੇਂਟ ਕਰਨ ਦੀ ਪੂਰੀ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣ ਦੀ ਮੰਗ ਕੀਤੀਅਤੇ ਜੈਕਾਰਿਆਂ ਦੀ ਗੂੰਜ ਨਾਲ ਸੁਖਬੀਰ ਸਿੰਘ ਬਾਦਲ ਅਤੇ ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਮੁਹਰੇ ਕੰਧ 'ਤੇ ਬ੍ਰਸ਼ ਨਾਲ ਚਿੱਟਾ ਰੰਗ ਫੇਰ ਕੇ ਸੇਵਾ ਦੀ ਆਰੰਭਤਾ ਕਰਵਾਈ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਹਲਕਿਆਂ ਤੋਂ ਆਗੂਆਂ ਦੀ ਇਸ ਸੇਵਾ 'ਚ ਹਿੱਸਾ ਪਾਉਣ ਲਈ ਵੱਖ-ਵੱਖ ਦਿਨ ਨਿਰਧਾਰਿਤ ਕੀਤੇ ਗਏ ਹਨ ਤੇ ਸੁਲਤਾਨਪੁਰ ਲੋਧੀ ਦੇ 32 ਸੌਂ ਘਰਾ ਦਾ 1 ਕਰੌੜ ਸਕੇਅਰ ਫੁੱਟ ਏਰੀਆ ਬਣਦਾ ਹੈ ਜਿਸ ਨੂੰ 45 ਦਿਨਾ ਵਿੱਚ 1 ਲੱਖ ਲੀਟਰ ਚਿੱਟੇ ਰੰਗ ਨਾਲ ਸਜਾਂ ਕੇ ਨਵਾ ਰੂਪ ਦਿੱਤਾ ਜਾਵੇਗਾ। ਉਧਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਸੇਵਾ ਭਾਵੇਂ ਸ਼੍ਰੋਮਣੀ ਅਕਾਲੀ ਦਲ ਕਰੇਗਾ ਪਰ ਇਸ ਦੀ ਸਰਪ੍ਰਸਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਕਰੇਗੀ।

ਇਸ ਸਮੇਂ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਅਤੇ ਉਪਰੰਤ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।