ਬਠਿੰਡਾ ’ਚ ਯੂਥ ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ।

Youth Akali Dal leader Sukhman Sandhu shot dead in Bathinda

ਬਠਿੰਡਾ - ਬਠਿੰਡਾ ’ਚ ਯੂਥ ਅਕਾਲੀ ਦਲ ਆਗੂ ਸੁਖਪ੍ਰੀਤ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਨ ਸਭਾ ਚੋਣਾਂ ਮੌਕੇ ਸੰਧੂ ਅਤੇ ਕੁੱਝ ਲੋਕਾਂ ਵਿਚਾਲੇ ਝਗੜਾ ਹੋਇਆ ਸੀ ਤੇ ਦੋਵਾਂ ਧਿਰਾਂ ਵਿਚ ਗੋਲੀਆਂ ਵੀ ਚੱਲੀਆਂ ਸਨ। ਪੁਲਿਸ ਨੇ ਸੰਧੂ ਅਤੇ ਕੁਝ ਹੋਰ ਲੋਕਾਂ ਖਿਲਾਫ਼ ਕੇਸ ਵੀ ਦਰਜ ਕੀਤਾ ਸੀ। ਪਤਾ ਲੱਗਿਆ ਹੈ ਕਿ ਉਦੋਂ ਮਾਮਲਾ ਰਾਜ਼ੀਨਾਮੇ ਨਾਲ ਨਿੱਬੜ ਗਿਆ ਸੀ।

ਪਰਿਵਾਰਕ ਸੂਤਰਾਂ ਮੁਤਾਬਕ ਸੰਧੂ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਹੀ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ।