ਕੈਪਟਨ ਅਮਰਿੰਦਰ ਸਿੰਘ ਤੋਂ ਨਹੀਂ ਸੰਭਲ ਰਿਹਾ ਗ੍ਰਹਿ ਵਿਭਾਗ, ਤੁਰਤ ਅਸਤੀਫ਼ਾ ਦੇਣ : ਆਪ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਤੋਂ ਨਹੀਂ ਸੰਭਲ ਰਿਹਾ ਗ੍ਰਹਿ ਵਿਭਾਗ, ਤੁਰਤ ਅਸਤੀਫ਼ਾ ਦੇਣ : ਆਪ

image

ਚੰਡੀਗੜ੍ਹ, 5 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਾਪਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬੇਕਾਬੂ ਹੋ ਚੁੱਕੀ ਹੈ। 
ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਲੋਕਾਂ ਵਿਚ ਡਰ ਦਾ ਮਹੌਲ ਹੈ। ਕਾਰੋਬਾਰੀ ਅਤੇ ਸੈਲੀਬ੍ਰਿਟੀ ਹੀ ਨਹੀਂ, ਆਮ ਲੋਕ ਵੀ ਸੁਰੱਖਿਅਤ ਨਹੀਂ ਹਨ ਜਿਸ ਅਨੁਸਾਰ ਕਾਂਗਰਸ ਸਰਕਾਰ ਦੇ ਪਿਛਲੇ 4 ਸਾਲ 3 ਮਹੀਨਿਆਂ ਵਿਚ 7138 ਲੋਕਾਂ ਨੂੰ ਅਗ਼ਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਛੱਡਣ ਲਈ ਫਿਰੌਤੀ ਮੰਗੀ ਗਈ। ਇਹ ਸੱਭ ਮਾਮਲੇ ਉਹ ਹਨ ਜਿਹੜੇ ਸਰਕਾਰੀ ਰਿਕਾਰਡ ਵਿਚ ਦਰਜ ਹਨ, ਲੇਕਿਨ ਆਫ਼ਤ ਵਿਚ ਜਾਨ ਬਚਾਉਣ ਲਈ ਜਿਨ੍ਹਾਂ ਪੀੜਤਾਂ ਨੇ ਪੁਲਿਸ ਥਾਣਿਆਂ ਤਕ ਪਹੁੰਚ ਹੀ ਨਹੀਂ ਕੀਤੀ ਉਨ੍ਹਾਂ ਦੀ ਕੋਈ ਗਿਣਤੀ ਨਹੀਂ ਹੈ। 
ਇਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਕ ਜ਼ਮਾਨੇ ’ਚ ਬਿਹਾਰ ਅਤੇ ਉਤਰ ਪ੍ਰਦੇਸ਼ ਵਿਚ ਹੁੰਦੀਆਂ ਅਗ਼ਵਾਕਰਨ ਦੀਆਂ ਘਟਨਾਵਾਂ ਅੱਜਕਲ ਪੰਜਾਬ ਵਿਚ ਸਿਖਰ ’ਤੇ ਹਨ। ਇਸ ਲਈ ਕੋਈ ਹੋਰ ਨਹੀਂ, ਸਗੋਂ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ, ਜਿਨ੍ਹਾਂ ਕੋੋਲ ਪੰਜਾਬ ਸਰਕਰ ਦਾ ਗ੍ਰਹਿ ਵਿਭਾਗ ਹੈ। ਬਦ ਤੋਂ ਬਦਤਰ ਹੋਈ ਕਾਨੂੰਨ ਵਿਵਸਥਾ ਦੀ ਜ਼ਿੰਮੇਦਾਰੀ ਅਤੇ ਜਵਾਬਦੇਹੀ ਕੈਪਟਨ ਅਮਰਿੰਦਰ ਸਿੰਘ ਦੀ ਹੈ। ਇਸ ਲਈ ਉਨ੍ਹਾਂ ਤੁਰੰਤ ਗ੍ਰਹਿ ਵਿਭਾਗ ਛੱਡ ਕੇ ਕਿਸੇ ਹੋਰ ਯੋਗ ਆਗੂ ਨੂੰ ਸੌਂਪ ਦੇਣਾ 
ਚਾਹੀਦਾ ਹੈ। 
ਐਸਏਐਸ-ਨਰਿੰਦਰ-5-2ਏ