ਜ਼ਰੂਰੀ ਖ਼ਬਰ: ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਯਾਤਰਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ ਮੁਸ਼ਕਲ
ਕੰਟਰੈਕਟ ਵਰਕਰਜ਼ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਕਰ ਰਹੇ ਹਨ ਹੜਤਾਲ
ਜਲੰਧਰ (ਵਰਿੰਦਰ ਸ਼ਰਮਾ) : ਸੋਮਵਾਰ ਤੋਂ ਬੱਸ ਯਾਤਰੀਆਂ ਲਈ ਭਾਰੀ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ| ਇਸ ਲਈ ਪੰਜਾਬ ਅੰਦਰ ਅਤੇ ਪੰਜਾਬ ਤੋਂ ਗੁਆਂਢੀ ਸੂਬਿਆਂ ਨੂੰ ਜਾਣ ਵਾਲੇ ਲੋਕ ਘਰੋਂ ਨਿਕਲਣ ਤੋਂ ਪਹਿਲਾਂ ਇਕ ਵਾਰ ਬੱਸਾਂ ਦਾ ਸਟੇਟਸ ਜ਼ਰੂਰ ਚੈਕ ਕਰ ਲੈਣ | ਰੈਗੂਲਰ ਸਟਾਫ਼ ਦੀ ਬੇਹੱਦ ਕਿੱਲਤ ਹੋਣ ਕਾਰਨ ਪੰਜਾਬ ਰੋਡਵੇਜ਼ ( Punjab Roadways contractual staff) ਅਪਣੇ ਬੇੜੇ 'ਚ ਹੀ ਸ਼ਾਮਲ ਬੱਸਾਂ ਦਾ ਸੰਚਾਲਨ ਕਰ ਪਾਉਣ 'ਚ ਅਸਮਰੱਥ ਹੋਵੇਗੀ |
ਹੋਰ ਪੜ੍ਹੋ: ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਸਿੱਖਾਂ ਦੇ ਹਕੂਕਾਂ ਲਈ ਲੜਨ ਵਾਲੇ 'ਭਾਈ ਜਸਵੰਤ ਸਿੰਘ ਖਾਲੜਾ'
ਪੰਜਾਬ ਰੋਡਵੇਜ਼ (Punjab Roadways Strike) ਦੇ ਬੇੜੇ 'ਚ ਸ਼ਾਮਲ 447 ਬੱਸਾਂ ਨੂੰ ਚਲਾਉਣ ਲਈ ਜ਼ਰੂਰੀ ਗਿਣਤੀ 'ਚ ਡਰਾਈਵਰ ਹੀ ਉਪਲੱਬਧ ਨਹੀਂ ਹੈ | ਇਸੇ ਕਾਰਨ ਜਦੋਂ ਸੋਮਵਾਰ ਤੋਂ ਕੰਟਰੈਕਟ ਵਰਕਰਜ਼ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣਗੇ ਤਾਂ ਪੰਜਾਬ ਰੋਡਵੇਜ਼ ਦੀਆਂ ਵੱਧ ਤੋਂ ਵੱਧ ਬੱਸਾਂ ਡਿਪੂ 'ਚ ਹੀ ਖੜੀਆਂ ਰਹਿਣਗੀਆਂ | ਪਨਬਸ ਦੇ ਬੇੜੇ 'ਚ 1090 ਬੱਸਾਂ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਕੰਟਰੈਕਟ ਵਰਕਰਜ਼ ਹੀ ਚਲਾਉਂਦੇ ਹਨ | ਇਸੇ ਕਾਰਨ ਹੜਤਾਲ ਦੌਰਾਨ ਇਨ੍ਹਾਂ ਬੱਸਾਂ ਦਾ ਖੜੇ ਰਹਿਣਾ ਤਾਂ ਤੈਅ ਹੀ ਹੈ |
ਹੋਰ ਪੜ੍ਹੋ: ਅਮਰੀਕਾ ਦੇ ਫਲੋਰੀਡਾ 'ਚ ਹੋਈ ਗੋਲੀਬਾਰੀ, ਮਾਂ-ਧੀ ਸਮੇਤ ਚਾਰ ਲੋਕਾਂ ਦੀ ਮੌਤ
ਪੰਜਾਬ ਰੋਡਵੇਜ਼ 'ਚ ਰੈਗੂਲਰ ਮੁਲਾਜ਼ਮਾਂ ਦੀ ਕਿੱਲਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਰੋਡਵੇਜ਼ ਜਲੰਧਰ-1 ਡਿਪੂ 'ਚ ਰੋਡਵੇਜ਼ ਦੇ ਸਿਰਫ਼ ਅੱਠ ਰੈਗੂਲਰ ਡਰਾਈਵਰ ਰਿਟਾਇਰ ਹੋਣ ਤੋਂ ਬਚੇ ਹਨ | ਜਦਕਿ ਡਿਪੂ 'ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਗਿਣਤੀ 20 ਦੇ ਲਗਪਗ ਹੈ | ਪੰਜਾਬ ਰੋਡਵੇਜ਼ ਜਲੰਧਰ-2 ਡਿਪੂ 'ਚ ਤਾਂ ਸਿਰਫ਼ ਤਿੰਨ ਰੈਗੂਲਰ ਡਰਾਈਵਰ ਹੀ ਬਚੇ ਹਨ ਅਤੇ ਇਸ ਡਿਪੂ 'ਚ ਵੀ ਬੱਸਾਂ ਦੀ ਗਿਣਤੀ 20 ਦੇ ਕਰੀਬ ਹੈ |
ਹੋਰ ਪੜ੍ਹੋ: ਦਿੱਲੀ: ਟਰੈਕਟਰ ਪਰੇਡ ਦੌਰਾਨ ਲਾਪਤਾ ਹੋਇਆ ਨੌਜਵਾਨ ਸਾਢੇ ਸੱਤ ਮਹੀਨਿਆਂ ਬਾਅਦ ਪਰਤਿਆ ਘਰ
ਜ਼ਾਹਰ ਹੈ ਕਿ ਹੜਤਾਲ ਵਾਲੇ ਦਿਨ ਪੰਜਾਬ ਰੋਡਵੇਜ਼ ਪ੍ਰਬੰਧਨ ਚਾਹ ਕੇ ਵੀ ਅਪਣੇ ਬੇੜੇ 'ਚ ਸ਼ਾਮਲ ਬੱਸਾਂ ਦਾ ਸੰਚਾਲਨ ਕਰਨ 'ਚ ਬੇਵੱਸ ਨਜ਼ਰ ਆਵੇਗਾ |ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੰਟਰੈਕਟ ਮੁਲਾਜ਼ਮ ਵੀ ਸੋਮਵਾਰ ਤੋਂ ਹੜਤਾਲ 'ਤੇ ਰਹਿਣਗੇ | ਪੀ.ਆਰ.ਟੀ.ਸੀ 'ਚ 797 ਤੇ ਪੀ.ਆਰ.ਟੀ.ਸੀ ਕਿਲੋਮੀਟਰ ਸਕੀਮ 'ਚ 303 ਬੱਸਾਂ ਸ਼ਾਮਲ ਹਨ | ਪੀ.ਆਰ.ਟੀ.ਸੀ 'ਚ ਵੀ ਰੈਗੂਲਰ ਮੁਲਾਜ਼ਮਾਂ ਦੀ ਭਾਰੀ ਕਿੱਲਤ ਹੈ |
ਹੋਰ ਪੜ੍ਹੋ: ਪੰਜਾਬ ਤੇ ਰਾਜਸਥਾਨ ਸਮੇਤ ਕਈ ਸੂਬਿਆਂ ’ਚ 7 ਤੋਂ 9 ਸਤੰਬਰ ਵਿਚਕਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ
ਜੇਕਰ ਪੰਜਾਬ ਰੋਡਵੇਜ਼ ਤੇ ਪਨਬਸ ਦੀਆਂ 1537 ਬੱਸਾਂ ਅਤੇ ਪੀ.ਆਰ.ਟੀ.ਸੀ ਦੀਆਂ 1100 ਨੂੰ ਜੋੜ ਦਿਤਾ ਜਾਵੇ ਤਾਂ ਇਹ ਅੰਕੜਾ 2637 ਬਣਦਾ ਹੈ ਅਤੇ ਹੜਤਾਲ ਵਾਲੇ ਦਿਨ ਜੇਕਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਰਿਟਾਇਰ ਹੋਣ ਤੋਂ ਬਚੇ ਹੋਏ ਰੈਗੂਲਰ ਮੁਲਾਜ਼ਮ ਬੱਸਾਂ ਚਲਾਉਂਦੇ ਹਨ ਤਾਂ ਵੀ 2000 ਦੇ ਲਗਪਗ ਸਰਕਾਰੀ ਬੱਸਾਂ ਦਾ ਸੰਚਾਲਨ ਪ੍ਰਭਾਵਤ ਰਹਿਣ ਦੀ ਪ੍ਰਬਲ ਸੰਭਾਵਨਾ ਹੈ |